ਬਾਰ ਐਸੋਸੀਏਸ਼ਨ ਨੰਗਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਐਡਵੋਕੇਟ ਮੜਕਨ ਨੂੰ ਸਮਰਥਨ
ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬਾਰ ਐਸੋਸੀਏਸ਼ਨ ਨੰਗਲ ਵਲੋਂ ਆਪਣੇ ਸੀਨੀਅਰ ਮੈਂਬਰ ਐਡਵੋਕੇਟ ਰਾਕੇਸ਼ ਮੜਕਨ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਣਾਏ ਜਾਣ ਦੀ ਸੂਰਤ ਵਿਚ ਪੂਰਨ ਸਮਰਥਨ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਹੀਰਾ ਦੇ ਦਸਤਖਤਾਂ ਹੇਠ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਐਡਵੋਕੇਟ ਰਾਕੇਸ਼ ਮਰਕਾਨ ਪਿਛਲੇ 22-23 ਸਾਲਾਂ ਤੋਂ ਕਾਨੂੰਨੀ ਖੇਤਰ ਨਾਲ ਜੁੜੇ ਹੋਏ ਹਨ ਅਤੇ ਆਪਣੇ ਕਾਨੂੰਨੀ ਗਿਆਨ, ਇਮਾਨਦਾਰੀ, ਨਿਰਪੱਖ ਕਾਰਜਸ਼ੈਲੀ ਤੇ ਲੋਕ ਸੇਵਾ ਪ੍ਰਤੀ ਸਮਰਪਣ ਕਾਰਨ ਕਾਨੂੰਨੀ ਭਾਈਚਾਰੇ ਅਤੇ ਆਮ ਲੋਕਾਂ ਵਿਚ ਸਨਮਾਨ ਰੱਖਦੇ ਹਨ।
ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬਾਰ ਐਸੋਸੀਏਸ਼ਨ ਨੰਗਲ ਵਲੋਂ ਆਪਣੇ ਸੀਨੀਅਰ ਮੈਂਬਰ ਐਡਵੋਕੇਟ ਰਾਕੇਸ਼ ਮੜਕਨ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਣਾਏ ਜਾਣ ਦੀ ਸੂਰਤ ਵਿਚ ਪੂਰਨ ਸਮਰਥਨ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਹੀਰਾ ਦੇ ਦਸਤਖਤਾਂ ਹੇਠ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਐਡਵੋਕੇਟ ਰਾਕੇਸ਼ ਮਰਕਾਨ ਪਿਛਲੇ 22-23 ਸਾਲਾਂ ਤੋਂ ਕਾਨੂੰਨੀ ਖੇਤਰ ਨਾਲ ਜੁੜੇ ਹੋਏ ਹਨ ਅਤੇ ਆਪਣੇ ਕਾਨੂੰਨੀ ਗਿਆਨ, ਇਮਾਨਦਾਰੀ, ਨਿਰਪੱਖ ਕਾਰਜਸ਼ੈਲੀ ਤੇ ਲੋਕ ਸੇਵਾ ਪ੍ਰਤੀ ਸਮਰਪਣ ਕਾਰਨ ਕਾਨੂੰਨੀ ਭਾਈਚਾਰੇ ਅਤੇ ਆਮ ਲੋਕਾਂ ਵਿਚ ਸਨਮਾਨ ਰੱਖਦੇ ਹਨ। ਬਾਰ ਐਸੋਸੀਏਸ਼ਨ ਨੰਗਲ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਹੀਰਾ ਨੇ ਕਿਹਾ ਕਿ ਐਡਵੋਕੇਟ ਮੜਕਨ ਸਾਡੇ ਸੀਨੀਅਰ ਮੈਂਬਰ ਹਨ। ਐਸੋਸੀਏਸ਼ਨ ਨੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਵਲੋਂ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਬਾਰ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।