15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦੌਲਤਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਕਾਠਗੜ੍ਹ, 14 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜੇ ਪਿੰਡ ਕੁਲਾਰ ਵਿਖੇ ਸਵਰਗੀ ਸੇਠੀ ਕੁਲਾਰ ਦੀ ਨਿੱਘੀ ਯਾਦ ਨੂੰ ਸਮਰਪਿਤ ਐਨ. ਆਰ.

ਅਜੀਤ ਡੈਸਕ 15-08-2026
ਕਾਠਗੜ੍ਹ, 14 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜੇ ਪਿੰਡ ਕੁਲਾਰ ਵਿਖੇ ਸਵਰਗੀ ਸੇਠੀ ਕੁਲਾਰ ਦੀ ਨਿੱਘੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਵੀਰਾਂ ਵੱਲੋਂ ਪਹਿਲਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ 15 ਅਤੇ 16 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਸਵ. ਸੇਠੀ ਕੁਲਾਰ ਦੇ ਛੋਟੇ ਭਰਾ ਧਰਮਵੀਰ ਕੁਲਾਰ ਨੇ ਦੱਸਿਆ ਕਿ ਸਵ. ਸੇਠੀ ਕੁਲਾਰ ਦੀ ਯਾਦ ਨੂੰ ਤਾਜ਼ਾ ਕਰਦਿਆਂ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਡੀ.ਸੀ. ਕੁਲਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਜੇਤੂ ਟੀਮ ਲਈ ਪਹਿਲਾ ਇਨਾਮ 21,000 ਅਤੇ ਦੂਜਾ ਇਨਾਮ 15,000 ਰੱਖਿਆ ਗਿਆ ਹੈ ਜਦਕਿ ਐਂਟਰੀ ਫੀਸ 500 ਰੱਖੀ ਗਈ ਹੈ। ਟੂਰਨਾਮੈਂਟ ਦੌਰਾਨ ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਫਰਹੀਨ ਚੌਧਰੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਪੰਕਜ ਚੌਧਰੀ ਨਿੱਘੀ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨਗੇ। ਇਸ ਖੇਡ ਮੇਲੇ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਚੇਤਨ ਚੌਧਰੀ, ਡੀ.ਸੀ. ਕੁਲਾਰ ਤੇ ਪੀਨਾ ਕੁਲਾਰ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਦੌਲਤਪੁਰ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰੋਬੀ ਕੰਗ ਨੇ ਕੀਤਾ ਰਵਾਨਾ ਅਗਲੀ ਖ਼ਬਰ ਭੁੱਲੇਵਾਲ ਰਾਠਾਂ ਵਲੋਂ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।