19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਰਸਿਮਰਤ ਸਿੰਘ ਛੇਤਰਾ ਨੇ ਐਸ. ਪੀ. ਹੈੱਡਕੁਆਰਟਰ ਵਜੋਂ ਸੰਭਾਲਿਆ ਅਹੁਦਾ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਐਸ. ਪੀ.

ਰੂਪਨਗਰ ਵਿਖੇ ਤਾਇਨਾਤ ਹੋਏ ਐਸ. ਪੀ. ਹਰਸਿਮਰਤ ਸਿੰਘ ਛੇਤਰਾ । 19-08-2026
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਐਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤੇ ਤਾਇਨਾਤੀਆਂ ਤਹਿਤ ਐਸ. ਪੀ. ਹਰਸਿਮਰਤ ਸਿੰਘ ਛੇਤਰਾ ਨੇ ਅੱਜ ਰੂਪਨਗਰ ਦੇ ਐਸ.ਪੀ. ਹੈੱਡਕੁਆਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਵਿਭਾਗ ਨਾਲ ਸਬੰਧਿਤ ਜ਼ਿੰਮੇਵਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਕਹੀ। ਹਰਸਿਮਰਤ ਸਿੰਘ ਛੇਤਰਾ ਨੂੰ ਪੁਲਿਸ ਵਿਭਾਗ ਵਿਚ ਵੱਖ-ਵੱਖ ਥਾਵਾਂ ‘ਤੇ ਸੇਵਾਵਾਂ ਨਿਭਾਉਣ ਦਾ ਤਜਰਬਾ ਹੈ। ਉਹ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ ਅਤੇ ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਡੀ. ਐਸ. ਪੀ. ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਨ੍ਹਾਂ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਦੌਰਾਨ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਕੰਮਾਂ ਦਾ ਵਿਆਪਕ ਤਜਰਬਾ ਹਾਸਲ ਹੋਇਆ ਹੈ। ਤਰੱਕੀ ਉਪਰੰਤ ਉਨ੍ਹਾਂ ਦੀ ਤਾਇਨਾਤੀ ਰੂਪਨਗਰ ਵਿਖੇ ਐਸ.ਪੀ. ਹੈੱਡਕੁਆਟਰ ਵਜੋਂ ਕੀਤੀ ਗਈ ਹੈ। ਉਨ੍ਹਾਂ ਅਹੁਦਾ ਸੰਭਾਲਦਿਆਂ ਜ਼ਿਲ੍ਹੇ ਵਿਚ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਪਿਛਲੀ ਖ਼ਬਰ ਖੇਡ ਮਸ਼ਾਲ ਦੇ ਰੂਪਨਗਰ ਪੁੱਜਣ ਦੀਆਂ ਤਿਆਰੀਆਂ ਮੁਕੰਮਲ-ਜ਼ਿਲ੍ਹਾ ਖੇਡ ਅਫ਼ਸਰ ਅਗਲੀ ਖ਼ਬਰ ਪਿੰਡ ਕਾਂਗੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।