20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ , 18 ਅਗਸਤ (ਹਰਦੀਪ ਸਿੰਘ ਢੀਂਡਸਾ)- ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ ਮੁੰਨੇ ਵਿਖੇ ਪ੍ਰਿੰਸੀਪਲ ਆਮੀ ਭੱਲਾ ਦੀ ਸਰਪ੍ਰਸਤੀ ਹੇਠ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਭਿਆਚਾਰਕ ਗਤੀਵਿਤੀਆਂ ਰਾਹੀਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਤੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

ਅਜੀਤ ਡੈਸਕ 19-08-2026
ਨੂਰਪੁਰ ਬੇਦੀ , 18 ਅਗਸਤ (ਹਰਦੀਪ ਸਿੰਘ ਢੀਂਡਸਾ)- ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ ਮੁੰਨੇ ਵਿਖੇ ਪ੍ਰਿੰਸੀਪਲ ਆਮੀ ਭੱਲਾ ਦੀ ਸਰਪ੍ਰਸਤੀ ਹੇਠ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਭਿਆਚਾਰਕ ਗਤੀਵਿਤੀਆਂ ਰਾਹੀਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਤੀਆਂ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਸ਼ਿਰਕਤ ਕੀਤੀ । ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਰੰਗਾਰੰਗ ਅਤੇ ਪ੍ਰਭਾਵਸ਼ਾਲੀ ਬਣਾਇਆ। ਮੁੱਖ ਮਹਿਮਾਨ ਸ੍ਰੀਮਤੀ ਨਿਸ਼ਾ ਚੱਢਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਵਲੋਂ ਸਿੱਖਿਆ ਦੇ ਖੇਤਰ ਵਿਚ ਵਿਦਿਆਰਥਣਾਂ ਦੇ ਉਜਲੇ ਭਵਿੱਖ ਲਈ ਹਰ ਸੰਭਵ ਸਹਿਯੋਗ ਤੇ ਵਚਨਬੱਧਤਾ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਕੁੜੀਆਂ ਦੀ ਸਿੱਖਿਆ ਤੇ ਸਸ਼ਕਤੀਕਰਨ ਨੂੰ ਸਮਾਜ ਦੀ ਤਰੱਕੀ ਲਈ ਅਤਿ-ਜ਼ਰੂਰੀ ਦੱਸਿਆ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥਣਾਂ ਨੂੰ ਵਿਸ਼ੇਸ਼ ਆਰਥਿਕ ਸਹਿਯੋਗ ਵਜੋਂ ‘ਤੀਆਂ ਦਾ ਸ਼ਗਨ’ ਵੀ ਦਿੱਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਆਮੀ ਭੱਲਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਦੀ ਸਿੱਖਿਆ ਅਤੇ ਸਰਬਪੱਖੀ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਲੋੜ ਹੈ। ਸਮਾਗਮ ਦੀ ਸਟੇਜ ਸੰਚਾਲਨਾ ਮੈਡਮ ਦਰਸ਼ਨਪਾਲ ਕੌਰ ਅਤੇ ਮੈਡਮ ਜਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਵਾਈਸ-ਪ੍ਰਿੰਸੀਪਲ ਡਾ. ਪੁਸ਼ਪਾ ਦੇਵੀ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥਣਾਂ ਹਾਜ਼ਰ ਰਹੀਆਂ।
ਪਿਛਲੀ ਖ਼ਬਰ ਪਿੰਡ ਗੱਦੀਵਾਲ ਵਿਖੇ ਸਿਲਾਈ ਕਢਾਈ ਸੈਂਟਰ ਖੋਲਿਆ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਰੋਕ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।