20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੱਸ ਅੱਡਾ ਬੈਂਸ-ਤਖਤਗੜ੍ਹ ਮੋੜ ’ਤੇ ਲਗਾਈਆਂ ਨਵੀਆਂ ਇੰਟਰਲੋਕ ਟਾਈਲਾਂ ’ਤੇ ਬਰਸਾਤੀ ਪਾਣੀ ਖੜਨ ਕਾਰਨ ਵਿਭਾਗ ਦੀ ਕਾਰਗੁਜ਼ਾਰੀ ’ਤੇ ਉੱਠਣ ਲੱਗੇ ਸਵਾਲ

ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਵੇਂ ਪੰਜਾਬ ਸਰਕਾਰ ਵਲੋਂ ਸੜਕਾਂ ਦੇ ਨਵੀਨੀਕਰਨ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕੁਝ ਥਾਵਾਂ ’ਤੇ ਠੇਕੇਦਾਰ ਵਲੋਂ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀ ਹੀ ਇੱਕ ਮਿਸਾਲ ਬੱਸ ਅੱਡਾ ਬੈਂਸ-ਤਖ਼ਤਗੜ੍ਹ ਮੋੜ ’ਤੇ ਸਾਹਮਣੇ ਆਈ ਹੈ, ਜਿੱਥੇ ਤਿੰਨ ਕੁ ਦਿਨ ਪਹਿਲਾਂ ਲਗਾਈਆਂ ਇੰਟਰਲਾਕਿੰਗ ਟਾਈਲਾਂ ਦੀ ਹਾਲਤ ਨੇ ਕੰਮ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਅਜੀਤ ਡੈਸਕ 20-08-2026
ਨੂਰਪੁਰ ਬੇਦੀ, 19 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਵੇਂ ਪੰਜਾਬ ਸਰਕਾਰ ਵਲੋਂ ਸੜਕਾਂ ਦੇ ਨਵੀਨੀਕਰਨ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕੁਝ ਥਾਵਾਂ ’ਤੇ ਠੇਕੇਦਾਰ ਵਲੋਂ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਅਜਿਹੀ ਹੀ ਇੱਕ ਮਿਸਾਲ ਬੱਸ ਅੱਡਾ ਬੈਂਸ-ਤਖ਼ਤਗੜ੍ਹ ਮੋੜ ’ਤੇ ਸਾਹਮਣੇ ਆਈ ਹੈ, ਜਿੱਥੇ ਤਿੰਨ ਕੁ ਦਿਨ ਪਹਿਲਾਂ ਲਗਾਈਆਂ ਇੰਟਰਲਾਕਿੰਗ ਟਾਈਲਾਂ ਦੀ ਹਾਲਤ ਨੇ ਕੰਮ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਇਸ ਸਥਾਨ ’ਤੇ ਪੀ. ਡਬਲਯੂ. ਡੀ . ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਕਰਵਾਇਆ ਗਿਆ ਸੀ। ਬਰਸਾਤ ਮੌਕੇ ਇਨ੍ਹਾਂ ਟਾਈਲਾਂ ਵਾਲੀ ਜਗ੍ਹਾ ’ਤੇ ਪਾਣੀ ਖੜ੍ਹਾ ਹੋ ਗਿਆ। ਜਿਸ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਬੱਸ ਅੱਡੇ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਇੰਟਰਲਾਕਿੰਗ ਟਾਈਲਾਂ ਲਗਾਉਣ ਸਮੇਂ ਸਹੀ ਢਾਲ ਨਾ ਦਿੱਤੇ ਜਾਣ ਕਾਰਨ ਬਰਸਾਤੀ ਪਾਣੀ ਇੱਕ ਥਾਂ ਇਕੱਠਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਾਂ ਕੰਮ ਹੋਣ ਦੇ ਬਾਵਜੂਦ ਪਹਿਲੀ ਹੀ ਬਰਸਾਤ ਵਿਚ ਪਾਣੀ ਖੜ੍ਹਾ ਹੋ ਜਾਣਾ ਚਿੰਤਾ ਦਾ ਵਿਸ਼ਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕੰਮ ਦੀ ਗੁਣਵੱਤਾ ਯਕੀਨੀ ਬਣਾਉਣਾ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ। ਲੋਕਾਂ ਨੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੋਂ ਮੰਗ ਕੀਤੀ ਹੈ ਕਿ ਉਕਤ ਕੰਮ ਨੂੰ ਦਰੁਸਤ ਕਰਵਾਇਆ ਜਾਵੇ ਤਾਂ ਜੋ ਦੁਕਾਨਦਾਰਾਂ ਤੇ ਰਾਹਗੀਰਾਂ ਲੋਕਾਂ ਨੂੰ ਸਮੱਸਿਆ ਨਾ ਆਵੇ।
ਪਿਛਲੀ ਖ਼ਬਰ ਪਿੰਡ ਡਹਿਰ ’ਚ ਕਰਵਾਇਆ ਤੀਆਂ ਦਾ ਮੇਲਾ ਅਗਲੀ ਖ਼ਬਰ 21 ਨੂੰ ਪੰਜਾਬ ਬੰਦ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਨੂਰਪੁਰ ਬੇਦੀ ਵਿਖੇ ਦੁਕਾਨਦਾਰਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।