20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨੂਰਪੁਰ ਬੇਦੀ ’ਚ ਪਹਿਲੀ ਵਾਰ ਪਸ਼ੂ ਪਾਲਕਾਂ ਲਈ ਲੱਗੇਗਾ ਵਿਸ਼ੇਸ਼ ਟਰੇਨਿੰਗ ਕੈਂਪ: ਵਿਧਾਇਕ ਚੱਢਾ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਵੱਡੀ ਗਿਣਤੀ ‘ਚ ਲੋਕ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਰਹੇ ਹਨ। ਇਲਾਕੇ ਵਿਚ ਕਈ ਲੋਕਾਂ ਵਲੋਂ ਛੋਟੀਆਂ ਅਤੇ ਵੱਡੀਆਂ ਡੇਅਰੀਆਂ ਵੀ ਚਲਾਈਆਂ ਜਾ ਰਹੀਆਂ ਹਨ।

ਪਸ਼ੂ ਪਾਲਕ ਟਰੇਨਿੰਗ ਕੈਂਪ ਸਬੰਧੀ ਜਾਣਕਾਰੀ ਪ੍ਰਦਾਨ ਕਰਦੀ ਹੋਈ ਹਲਕਾ ਵਿਧਾਇਕ ਚੱਢਾ ਤੇ ਨਾਲ ਹਾਜ਼ਰ ਵਿਭਾਗ ਦੇ ਅਧਿਕਾਰੀ। ਤਸਵੀਰ : ਢੀਂਡਸਾ 20-08-2026
ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਵੱਡੀ ਗਿਣਤੀ ‘ਚ ਲੋਕ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਰਹੇ ਹਨ। ਇਲਾਕੇ ਵਿਚ ਕਈ ਲੋਕਾਂ ਵਲੋਂ ਛੋਟੀਆਂ ਅਤੇ ਵੱਡੀਆਂ ਡੇਅਰੀਆਂ ਵੀ ਚਲਾਈਆਂ ਜਾ ਰਹੀਆਂ ਹਨ। ਪਸ਼ੂ ਪਾਲਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਅਹਿਮ ਉਪਰਾਲਾ ਕਰਦਿਆਂ ਨੂਰਪੁਰ ਬੇਦੀ ਇਲਾਕੇ ਵਿਚ ਪਹਿਲੀ ਵਾਰ ਪਸ਼ੂ ਪਾਲਕਾਂ ਲਈ ਵਿਸ਼ੇਸ਼ ਟਰੇਨਿੰਗ ਕੈਂਪ ਲਗਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਪਸ਼ੂ ਪਾਲਣ ਦੇ ਕਿੱਤੇ ਨੂੰ ਵਿਗਿਆਨਕ ਢੰਗ ਨਾਲ ਕਰਨ ਲਈ ਇਹ ਟਰੇਨਿੰਗ ਪਸ਼ੂ ਪਾਲਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਦੌਰਾਨ ਪਸ਼ੂਆਂ ਦੀ ਸਾਂਭ-ਸੰਭਾਲ, ਸੰਤੁਲਿਤ ਖ਼ੁਰਾਕ, ਬਿਮਾਰੀਆਂ ਤੋਂ ਬਚਾਅ, ਦੁੱਧ ਉਤਪਾਦਨ ਵਿਚ ਵਾਧਾ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਡੇਅਰੀ ਫਾਰਮਿੰਗ ਨੂੰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਜਾਵੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਪਸ਼ੂ ਪਾਲਣ ਨਾਲ ਜੁੜੇ ਲੋਕਾਂ ਨੂੰ ਕਈ ਸਰਕਾਰੀ ਸਕੀਮਾਂ, ਡੇਅਰੀ ਯੂਨਿਟ ਸਥਾਪਤ ਕਰਨ ਲਈ ਕਰਜ਼ੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰਨ ਲਈ ਇਸ ਤਰ੍ਹਾਂ ਦੀ ਟਰੇਨਿੰਗ ਦਾ ਸਰਟੀਫਿਕੇਟ ਲੋੜੀਂਦਾ ਹੁੰਦਾ ਹੈ। ਪਹਿਲਾਂ ਨੂਰਪੁਰ ਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਇਸ ਟਰੇਨਿੰਗ ਲਈ ਚਤਾਮਲੀ ਜਾਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਸਮੇਂ ਅਤੇ ਪੈਸੇ ਦੀ ਵਾਧੂ ਖਪਤ ਦੇ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਹ ਸਹੂਲਤ ਨੂਰਪੁਰ ਬੇਦੀ ਵਿਚ ਹੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਕੰਪਲੈਕਸ ਵਿਚ ਕਰਵਾਈ ਜਾਵੇਗੀ ਅਤੇ ਇਸ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇੱਛੁਕ ਪਸ਼ੂ ਪਾਲਕ ਪਸ਼ੂ ਪਾਲਣ ਵਿਭਾਗ ਦੇ ਰੂਪਨਗਰ ਸਥਿਤ ਦਫ਼ਤਰ ਜਾਂ ਨੂਰਪੁਰ ਬੇਦੀ ‘ਚ ਸਥਿਤ ਐਮ.ਐਲ.ਏ. ਦਫ਼ਤਰ ਵਿਖੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਸ਼ੂ ਪਾਲਕ ਆਧੁਨਿਕ ਤਕਨੀਕਾਂ ਅਪਣਾ ਕੇ ਦੁੱਧ ਉਤਪਾਦਨ ਵਧਾਉਣ, ਖ਼ਰਚੇ ਘਟਾਉਣ ਅਤੇ ਡੇਅਰੀ ਕਾਰੋਬਾਰ ਨੂੰ ਵਧੇਰੇ ਲਾਭਦਾਇਕ ਬਣਾਉਣ ਦੇ ਯੋਗ ਹੋਣਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਮਾਰਕੀਟ ਕਮੇਟੀ ਚੇਅਰਮੈਨ ਭਾਗ ਸਿੰਘ ਮਦਾਨ ਅਤੇ ਪਸ਼ੂ ਪਾਲਣ ਵਿਭਾਗ ਦੇ ਇੰਸਪੈਕਟਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਮੁਕਾਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੀਮਤੀ ਵਿਸ਼ਵ ਜਯੋਤੀ ਸਿਵਲ ਜੱਜ ਕਮ ਜੁਡੀਸ਼ਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੀਰ ਬਾਬਾ ਜਿੰਦਾ ਸ਼ਹੀਦ ਦੇ ਮੇਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।