21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਮੋਰਿੰਡਾ, 20 ਅਗਸਤ (ਤਰਲੋਚਨ ਸਿੰਘ ਕੰਗ)- ਸਿਹਤ ਵਿਭਾਗ ਵਲੋਂ ਪਿੰਡ ਰੰਗੀਆਂ ਵਿਖੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.

ਅਜੀਤ ਡੈਸਕ 21-08-2026
ਮੋਰਿੰਡਾ, 20 ਅਗਸਤ (ਤਰਲੋਚਨ ਸਿੰਘ ਕੰਗ)- ਸਿਹਤ ਵਿਭਾਗ ਵਲੋਂ ਪਿੰਡ ਰੰਗੀਆਂ ਵਿਖੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਸਿੰਘ ਐੱਸ. ਐਮ. ਓ. ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਓਪਥੈਲਮਿਕ ਅਫ਼ਸਰ ਪ੍ਰੇਮ ਯਾਦਵ ਵਲੋਂ ਕੁੱਲ 144 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ 120 ਮਰੀਜ਼ਾਂ ਵਿਚ ਨਜ਼ਰ ਦੀ ਕਮੀ ਪਾਈ ਗਈ, ਜਿਨ੍ਹਾਂ ਵਿਚੋਂ 115 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਅਤੇ 11 ਮਰੀਜ਼ਾਂ ਨੂੰ ਮੁਫ਼ਤ ਸਰਜਰੀ ਲਈ ਸ੍ਰੀ ਚਮਕੌਰ ਸਾਹਿਬ ਵਿਖੇ ਰੈਫ਼ਰ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀ. ਐੱਚ. ਓ. ਜਗਦੀਪ ਕੌਰ, ਗੁਰਪ੍ਰੀਤ ਕੌਰ ਏ. ਐਨ. ਐਮ. ਤੇ ਆਸ਼ਾ ਵਰਕਰਜ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਗਰੀ ਨੂੰ ਸਾਫ਼ ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਲਈ ਸਫ਼ਾਈ... ਅਗਲੀ ਖ਼ਬਰ ਰੂਪਨਗਰ ਬਾਈਪਾਸ ’ਤੇ ਬੇਹੱਦ ਖੱਡੇ, ਰਾਹਗੀਰਾਂ ਦੀਆਂ ਜਾਨਾਂ ਲਈ ਖ਼ੌਫ਼ ਬਣੇ ਦੁਆਬਾ, ਮਾਝਾ, ਜੰਮੂ ਕਸ਼ਮੀਰ ਅਤੇ ਹਿਮਾਚਲ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।