23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਸੋਮਵਾਰ ਨੂੰ ਕਰੇਗੀ ਰੋਹ ਭਰਪੂਰ ਰੈਲੀ

ਰੂਪਨਗਰ, 22 ਅਗਸਤ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਹਾਦਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਸੀਟੂ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਅਜੀਤ ਡੈਸਕ 23-08-2026
ਰੂਪਨਗਰ, 22 ਅਗਸਤ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਹਾਦਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਸੀਟੂ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਸੂਬਾ ਪੱਧਰੀ ਹੜਤਾਲ ਨੂੰ ਰੋਪੜ ਜ਼ਿਲ੍ਹੇ ਵਿਚ ਸਫਲ ਬਣਾਉਣ ਲਈ ਸਮੂਹ ਸਾਥੀਆਂ ਨੂੰ ਇਨਕਲਾਬੀ ਵਧਾਈ ਦਿੱਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਡਿਊਟੀ ਖ਼ਤਮ ਕਰਨ ਉਪਰੰਤ ਰੋਹ ਭਰਪੂਰ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਨੂੰ ਮੁੜ ਸਿਵਲ ਸਰਜਨ ਰਾਹੀਂ ਮੰਗ ਪੱਤਰ ਭੇਜਿਆ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿਚ ਖੰਡ ਅਤੇ ਹੋਰ ਖਾਧ ਪਦਾਰਥਾਂ ਦੀਆਂ ਕੀਮਤਾਂ ਵਿਚ ਹੋ ਰਹੇ ਬੇਤਹਾਸ਼ਾ ਵਾਧੇ ਦੀ ਵੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਹੋ ਰਹੇ ਬੇਲਗ਼ਾਮ ਵਾਧੇ ਨੂੰ ਤੁਰੰਤ ਨੱਥ ਪਾਈ ਜਾਵੇ ਅਤੇ ਵਧ ਰਹੀ ਮਹਿੰਗਾਈ ਨੂੰ ਕਾਬੂ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਥੀ ਮਲਾਗਰ ਸਿੰਘ ਰੌਣੀ, ਰੋਪੜ ਦੇ ਪ੍ਰਧਾਨ ਸਾਥੀ ਰਾਜਨ ਕੁਮਾਰ, ਸੁਨੀਤਾ ਰਾਣੀ, ਮਮਤਾ ਰਾਣੀ ਅਤੇ ਰਣਜੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਚੱਕ ਕਰਮਾਂ ਦੇ 61 ਵਿਦਿਆਰਥੀਆਂ ਨੇ ਤ੍ਰਿਤੀਯਾ ਸੋਪਾਨ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਨੂਪਲੀ ਟੱਪਰੀਆਂ ਵਿਖੇ ਲੱਗੇ ਭੰਡਾਰੇ ਵਿਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।