25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ

ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਅਤੇ ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ ਸੱਤਾ ‘ਚ ਰਹੀਆਂ ਵੱਖ-ਵੱਖ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਨਾਲੋਂ ਹਮੇਸ਼ਾ ਦਿੱਲੀ ਦੇ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ, ਜਿਸ ਕਾਰਨ ਪੰਜਾਬੀਆਂ ਦਾ ਇਨ੍ਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਨਿਰਮੈਲ ਸਿੰਘ ਜੌਲਾ। ਤਸਵੀਰ : ਰਾਜਬੀਰ ਸਿੰਘ 24-08-2026
ਲਾਲੜੂ, 23 ਅਗਸਤ (ਰਾਜਬੀਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਅਤੇ ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ ਸੱਤਾ ‘ਚ ਰਹੀਆਂ ਵੱਖ-ਵੱਖ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਨਾਲੋਂ ਹਮੇਸ਼ਾ ਦਿੱਲੀ ਦੇ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ, ਜਿਸ ਕਾਰਨ ਪੰਜਾਬੀਆਂ ਦਾ ਇਨ੍ਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਭੁਗਤਦੇ ਰਹੇ ਸਨ, ਪਰ ਭਾਜਪਾ ਨਾਲ ਗੱਠਜੋੜ ਤੋਂ ਬਾਅਦ ਪਾਰਟੀ ਵਲੋਂ ਪੰਜਾਬ ਦੇ ਹੱਕਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਲੋਕਾਂ ਨੇ ਬਦਲ ਵਜੋਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੜ ਅਜਿਹੀ ਖੇਤਰੀ ਪਾਰਟੀ ਦੀ ਭਾਲ ‘ਚ ਹਨ, ਜੋ ਕਿ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਉਮੀਦ ਨਾਲ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਇਸ ਮੌਕੇ ਜੌਲਾ ਨੇ ਆਏ ਹੋਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਮੁੱਖ ਸਿੰਘ ਦੇਵੀਨਗਰ, ਜਗਜੀਤ ਸਿੰਘ ਜਵਾਹਰਪੁਰ, ਸੁਰਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਧੀਰੇਮਾਜਰਾ, ਹਰਵਿੰਦਰ ਸਿੰਘ ਕਸੌਲੀ, ਦਵਿੰਦਰ ਸਿੰਘ ਹਮਾਂਯੂਪੁਰ, ਨੈਬ ਸਿੰਘ ਤਸਿੰਬਲੀ, ਮਨਜੀਤ ਸਿੰਘ ਜੰਡਲੀ, ਸੁਰਿੰਦਰ ਸਿੰਘ ਡੇਰਾਬੱਸੀ, ਡਾ. ਮੋਹਨ ਸਿੰਘ ਰਾਜੂ ਮਾਜਰਾ, ਬਲਜਿੰਦਰ ਸਿੰਘ ਲੈਹਲੀ, ਮਹਿੰਦਰ ਸਿੰਘ ਜੌਲਾ, ਅਮਨਦੀਪ ਸਿੰਘ ਧਰਮਗੜ੍ਹ, ਅਮਰਜੀਤ ਸਿੰਘ ਰੁੜਕੀ ਤੇ ਸੁਰਜੀਤ ਸਿੰਘ ਤਸਿੰਬਲੀ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਟ ਰਹੇ ਪ੍ਰਬੰਧਕ ਤੇ ਪਤਵੰਤੇ। ‘ ਏਕ ਵਿਸ਼ਵ, ਏਕ ਖ਼ੂਨ” ਨੂੰ ਸਮਰਪਿਤ ਖ਼ੂ... ਅਗਲੀ ਖ਼ਬਰ ਪਿੰਡ ਬੈਂਸ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।