25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਸਕਰੂਲਾਂਪੁਰ ਵਿਖੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ’ਚ ਮੇਜਰ ਅੰਜੂ ਬਾਲਾ ਸਿੰਘ ਨੇ ਕੀਤੀ ਸ਼ਿਰਕਤ

ਖਰੜ, 23 ਅਗਸਤ (ਜੰਡਪੁਰੀ)- ਮਾਤਾ ਚੰਦਕਾਂ ਦੇਵੀ ਜੀ ਦੇ ਮੇਲੇ ਨੂੰ ਸਮਰਪਿਤ ਤੀਜਾ ਸਰਬ ਸਾਂਝਾ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਪਿੰਡ ਸ਼ਕਰੂਲਾਂਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਅਜੀਤ ਡੈਸਕ 24-08-2026
ਖਰੜ, 23 ਅਗਸਤ (ਜੰਡਪੁਰੀ)- ਮਾਤਾ ਚੰਦਕਾਂ ਦੇਵੀ ਜੀ ਦੇ ਮੇਲੇ ਨੂੰ ਸਮਰਪਿਤ ਤੀਜਾ ਸਰਬ ਸਾਂਝਾ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਪਿੰਡ ਸ਼ਕਰੂਲਾਂਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮੇਜਰ ਅੰਜੂ ਬਾਲਾ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਫ਼ੌਜ ‘ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕੀਤਾ। ਖ਼ੁਦ ਫ਼ੌਜ ‘ਚ ਸੇਵਾ ਨਿਭਾ ਚੁੱਕੇ ਹੋਣ ਦੇ ਨਾਤੇ ਉਨ੍ਹਾਂ ਨੇ ਨੌਜਵਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ‘ਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਦੇਸ਼ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ‘ਚ ਅਨੁਸ਼ਾਸਨ, ਹਿੰਮਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸੇ ਦੌਰਾਨ ਉਨ੍ਹਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਦੇ ਸਮੂਹ ਪ੍ਰਬੰਧਕਾਂ ਨੂੰ ਸ਼ਾਨਦਾਰ ਖੇਡ ਸਮਾਗਮ ਕਰਵਾਉਣ ਲਈ ਵਧਾਈ ਦਿੰਦਿਆਂ ਸਮੁੱਚੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ਦੇ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਰਾਣਾ ਕੁਸ਼ਲਪਾਲ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।