24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਧਾਰਮਿਕ ਅਸਥਾਨਾਂ ਦੀ ਯਾਤਰਾ ਸ਼ਲਾਘਾਯੋਗ ਉਪਰਾਲਾ-ਧਰਮਿੰਦਰ ਸਿੰਘ

ਮਾਜਰੀ, 23 ਅਗਸਤ (ਕੁਲਵੰਤ ਸਿੰਘ ਧੀਮਾਨ)- ਪਿੰਡ ਮਾਣਕਪੁਰ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੇ ਵਸਨੀਕਾਂ ਨੂੰ ਵੱਖ-ਵੱਖ ਗੁਰੂਧਾਮਾਂ ਦੀ ਯਾਤਰਾ ‘ਤੇ ਲਿਜਾਇਆ ਗਿਆ। ਇਸ ਮੌਕੇ ਧਰਮਿੰਦਰ ਸਿੰਘ ਮਾਣਕਪੁਰ ਸ਼ਰੀਫ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਉਕਤ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

ਅਜੀਤ ਡੈਸਕ 24-08-2026
ਮਾਜਰੀ, 23 ਅਗਸਤ (ਕੁਲਵੰਤ ਸਿੰਘ ਧੀਮਾਨ)- ਪਿੰਡ ਮਾਣਕਪੁਰ ਸ਼ਰੀਫ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੇ ਵਸਨੀਕਾਂ ਨੂੰ ਵੱਖ-ਵੱਖ ਗੁਰੂਧਾਮਾਂ ਦੀ ਯਾਤਰਾ ‘ਤੇ ਲਿਜਾਇਆ ਗਿਆ। ਇਸ ਮੌਕੇ ਧਰਮਿੰਦਰ ਸਿੰਘ ਮਾਣਕਪੁਰ ਸ਼ਰੀਫ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਉਕਤ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਲੋਕਾਂ ਨੂੰ ਜਿੱਥੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਲੋਕਾਂ ‘ਚ ਭਾਈਚਾਰਕ ਸਾਂਝ ਵੀ ਵਧ ਰਹੀ ਹੈ। ਬੱਸ ਨੂੰ ਯਾਤਰਾ ਲਈ ਰਵਾਨਾ ਕਰਨ ਮੌਕੇ ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਤੇ ਕੁਲਵਿੰਦਰ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂ ਕਾਲੇਵਾਲ ਵਲੋਂ ਪਿੰਡ ਸਹੌੜਾਂ ਦੇ ਪਤਵੰਤਿਆਂ ਨਾਲ ਮੀਟਿੰਗ ਅਗਲੀ ਖ਼ਬਰ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ’ਚ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।