ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਪ੍ਰਤੀ ਲੋਕਾਂ ਨੂੰ ਕੀਤਾ ਲਾਮਬੰਦ
ਖਰੜ, 23 ਅਗਸਤ (ਜੰਡਪੁਰੀ)- ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੀ ਜਾ ਰਹੇ ਧਰਨੇ ਨੂੰ ਲੈ ਕੇ ਪਿੰਡਾਂ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਹਲਕਾ ਖਰੜ ਦੇ ਪਿੰਡਾਂ ‘ਚ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
24-08-2026