ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਵਲੋਂ ਮੀਟਿੰਗ
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)- ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਨਿਹੋਲਕਾ ਰੋਡ ‘ਤੇ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਅਤੇ ਹੋਰਨਾਂ ਮੈਂਬਰਾਂ ਨੇ ਦੱਸਿਆ ਕਿ 17 ਫਰਵਰੀ ਨੂੰ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ।
ਅਜੀਤ ਡੈਸਕ
24-08-2026