26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਦੀ ਸ਼ਾਨਦਾਰ ਸਮਾਪਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਇਨਾਮਾਂ ਦੀ ਵੰਡ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਚੱਲ ਰਹੇ 70ਵੇਂ ਜ਼ਿਲ੍ਹਾ ਪੱਧਰੀ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਦਾ ਆਖਰੀ ਦਿਨ ਬਹੁਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸੰਪੰਨ ਹੋਇਆ। ਆਖਰੀ ਦਿਨ 19 ਸਾਲ ਵਰਗ ਲੜਕੀਆਂ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਖਤਗੜ੍ਹ ਦੀ ਟੀਮ ਦੇ ਕੋਚ ਤੇਜਿੰਦਰ ਸਿੰਘ ਸ਼ਾਹ ਦੀ ਰਹਿਨੁਮਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

ਸਕੂਲਾਂ ਦੇ ਜ਼ਿਲ੍ਹਾ ਪੱਧਰ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ 19 ਸਾਲ ਵਰਗ ਦੀ ਲੜਕੀਆਂ ਦੀ ਜੇਤੂ ਰਹੀ ਟੀਮ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ। 26-08-2026
ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਚੱਲ ਰਹੇ 70ਵੇਂ ਜ਼ਿਲ੍ਹਾ ਪੱਧਰੀ ਸਰਕਲ ਸਟਾਈਲ ਕਬੱਡੀ ਮੁਕਾਬਲਿਆਂ ਦਾ ਆਖਰੀ ਦਿਨ ਬਹੁਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਸੰਪੰਨ ਹੋਇਆ। ਆਖਰੀ ਦਿਨ 19 ਸਾਲ ਵਰਗ ਲੜਕੀਆਂ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਖਤਗੜ੍ਹ ਦੀ ਟੀਮ ਦੇ ਕੋਚ ਤੇਜਿੰਦਰ ਸਿੰਘ ਸ਼ਾਹ ਦੀ ਰਹਿਨੁਮਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੀ ਸਮਾਪਤੀ ਮੌਕੇ ਕਰਵਾਈ ਗਏ ਸਮਾਗਮ ਦੌਰਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਇੰਦਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਅਗੰਮਪੁਰ ਦੀ ਮੁੱਖ ਅਧਿਆਪਕਾ ਰੁਪਿੰਦਰਜੀਤ ਕੌਰ, ਜੋਨਲ ਸਕੱਤਰ ਅਸ਼ੋਕ ਕੁਮਾਰ, ਉਪ-ਕਨਵੀਨਰ ਦਲਜੀਤ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਯਾਦਵਿੰਦਰ ਸਿੰਘ, ਰਾਮ ਰਾਣਾ, ਅਸ਼ਵਨੀ ਕੁਮਾਰ, ਤੇਜਿੰਦਰ ਸਿੰਘ, ਕੁਲਦੀਪ ਸਿੰਘ ਕਾਲਾ, ਪੁਸ਼ਪਾ, ਹਰਿੰਦਰਪਾਲ ਕੌਰ, ਜਰਨੈਲ ਸਿੰਘ ਨਿੱਕੂਵਾਲ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਖੇਡ ਪ੍ਰੇਮੀ ਮੌਜੂਦ ਸਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। 70ਵੇਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਅਧਿਆਪਕਾਂ, ਕੋਚਾਂ ਅਤੇ ਬਬਲੂ ਰਾਣਾ ਖੇਡ ਪ੍ਰਮੋਟਰ, ਤਲਵਿੰਦਰ ਸਿੰਘ, ਇਕਬਾਲ ਸਿੰਘ ਭੱਠਲ, ਨੰਬਰਦਾਰ ਦੀਪਕ ਰਾਣਾ, ਹਰਮਿੰਦਰ ਸਿੰਘ, ਸਤਵੀਰ ਰਾਣਾ ਐਡਵੋਕੇਟ, ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ ਗਈ। ਸਮੁੱਚਾ ਸਮਾਗਮ ਖੇਡ ਭਾਵਨਾ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਐਸ. ਜੀ. ਐਸ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਨੰਗਲ ਡੈਮ ਖੇਤਰ ਦੇ 24 ਸਕੂਲਾਂ ’ਚ ਨੈਤਿਕ ਸਿੱਖਿਆ ਇਮਤਿਹਾਨ,

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।