ਮੁੰਡਿਆਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਸ਼ੁਰੂ
ਨੂਰਪੁਰ ਬੇਦੀ, 26 ਅਗਸਤ (ਹਰਦੀਪ ਸਿੰਘ ਢੀਂਡਸਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਲੜਕਿਆਂ ਦਾ ਵਾਲੀਬਾਲ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀਆਂ ਲੜਕਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।
ਖ
ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਸਕੂਲ ਚੇਅਰਮੈਨ ਅਮਿੱਤ ਚੱਢਾ ਤੇ ਹੋਰ।
27-08-2026
ਨੂਰਪੁਰ ਬੇਦੀ, 26 ਅਗਸਤ (ਹਰਦੀਪ ਸਿੰਘ ਢੀਂਡਸਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਲੜਕਿਆਂ ਦਾ ਵਾਲੀਬਾਲ ਟੂਰਨਾਮੈਂਟ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀਆਂ ਲੜਕਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਪਹਿਲੇ ਦਿਨ ਖਿਡਾਰੀਆਂ ਵਿਚਕਾਰ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਚੇਅਰਮੈਨਅਮਿਤ ਚੱਢਾ, ਟੂਰਨਾਮੈਂਟ ਕਨਵੀਨਰ ਪ੍ਰਿੰਸੀਪਲ ਬਰਿੰਦਰ ਸ਼ਰਮਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਅਤੇ ਅਮਨ ਕੁਮਾਰ ਚੱਢਾ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਵਲੋਂ ਪਹੁੰਚੇ ਮਹਿਮਾਨਾਂ ਦਾ ਫੁੱਲਾਂ ਦੇ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਮਧੂਵਨ ਵਾਟਿਕਾ ਪਬਲਿਕ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕੀਤੀ ਜਾ ਸਕਦੀ ਹੈ। ਟੂਰਨਾਮੈਂਟ ਦੇ ਪਹਿਲੇ ਦਿਨ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਨਵੀਨਰ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਅੰਡਰ-14 ਵਰਗ ਦੇ ਸੈਮੀਫਾਈਨਲ ਮੁਕਾਬਲਿਆਂ ਵਿਚ ਮੋਰਿੰਡਾ ਜ਼ੋਨ ਨੇ ਸ੍ਰੀ ਅਨੰਦਪੁਰ ਸਾਹਿਬ ਜੋਨ ਨੂੰ, ਜਦਕਿ ਤਖਤਗੜ੍ਹ ਜੋਨ ਨੇ ਸ੍ਰੀ ਚਮਕੌਰ ਸਾਹਿਬ ਜੋਨ ਨੂੰ ਹਰਾ ਕੇ ਫਾਈਨਲ ਵਿਚ ਆਪਣੀ ਥਾਂ ਪੱਕੀ ਕੀਤੀ। ਅੰਡਰ-17 ਵਰਗ ਦੇ ਸੈਮੀਫਾਈਨਲ ਮੁਕਾਬਲਿਆਂ ਵਿਚ ਤਖਤਗੜ੍ਹ ਜੋਨ ਨੇ ਮੀਆਂਪੁਰ ਜੋਨ ਨੂੰ ਅਤੇ ਨੂਰਪੁਰ ਬੇਦੀ ਜੋਨ ਨੇ ਘਨੌਲੀ ਜੋਨ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਦੇ ਮੁਕਾਬਲਿਆਂ ਵਿਚ ਸ੍ਰੀ ਚਮਕੌਰ ਸਾਹਿਬ ਨੇ ਭਲਾਣ ਨੂੰ, ਤਖਤਗੜ੍ਹ ਨੇ ਨੂਰਪੁਰ ਬੇਦੀ ਨੂੰ, ਸ੍ਰੀ ਅਨੰਦਪੁਰ ਸਾਹਿਬ ਨੇ ਮੋਰਿੰਡਾ ਨੂੰ ਅਤੇ ਮੀਆਂਪੁਰ ਨੇ ਰੋਪੜ ਜੋਨ ਨੂੰ ਹਰਾ ਕੇ ਸੈਮੀਫਾਈਨਲ ਵਿਚ ਥਾਂ ਬਣਾਈ। ਇਸ ਮੌਕੇ ਅਵਿਨਾਸ਼ ਕੁਮਾਰ, ਧਰਮਵੀਰ ਸਿੰਘ, ਮਨਦੀਪ ਕੌਰ, ਗਗਨਦੀਪ ਸਿੰਘ, ਅਭਿਸ਼ੇਕ ਕੁਮਾਰ, ਗੁਰਵਿੰਦਰ ਸਿੰਘ, ਪੰਕਜ ਵਸ਼ਿਸ਼ਟ, ਦੀਪੰਕਰ ਕੌਂਸਲ, ਇਕਬਾਲ ਸਿੰਘ, ਲਖਬੀਰ ਕੌਰ, ਸਰਬਜੀਤ ਕੌਰ, ਰਜਿੰਦਰ ਕੁਮਾਰ, ਲਖਬੀਰ ਸਿੰਘ, ਸਿਮਰਨਜੀਤ ਕੌਰ, ਹਰਜੋਤ ਸਿੰਘ, ਰਜਿੰਦਰ ਕੌਰ, ਅੰਮ੍ਰਿਤ ਕੁਮਾਰ, ਜਗਤਾਰ ਸਿੰਘ ਤੇ ਅਮਰਜੀਤ ਸਿੰਘ ਸਮੇਤ ਹੋਰ ਅਧਿਆਪਕ, ਖੇਡ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।