29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਖੇਡਾਂ ਵਤਨ ਪੰਜਾਬ ’ਚ ਰਜਿਸਟਰੇਸ਼ਨ ਲਈ ‘ਕਿਉ ਆਰ ਕੋਡ’ ਜਾਰੀ

ਰੂਪਨਗਰ, 28 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸਬੰਧ ਵਿਚ ਜ਼ਿਲ੍ਹੇ ਵਿਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਐੱਸ.

ਡੀ. ਸੀ. ਤੇ ਐੱਸ. ਐੱਸ. ਪੀ.’’ਕਿਉ ਆਰ ਕੋਡ” ਜਾਰੀ ਕਰਦੇ ਹੋਏ। 29-08-2026
ਰੂਪਨਗਰ, 28 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸਬੰਧ ਵਿਚ ਜ਼ਿਲ੍ਹੇ ਵਿਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਐੱਸ. ਐੱਸ. ਪੀ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਖਿਡਾਰੀਆਂ ਦੀ ਰਜਿਸਟਰੇਸ਼ਨ ਲਈ ‘’ਕਿਉ ਆਰ ਕੋਡ” ਜਾਰੀ ਕੀਤਾ ਗਿਆ। ਉਨ੍ਹਾਂ ਖਿਡਾਰੀਆਂ, ਕੋਚਾਂ, ਖੇਡ ਸੰਸਥਾਵਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇ, ਇਸ ਲਈ ਖਿਡਾਰੀਆਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ। ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 15 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸ਼ਿੰਗ, ਫੁੱਟਬਾਲ ਅਤੇ ਟੈਨਿਸ ਬਾਲ ਕ੍ਰਿਕਟ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਸੰਸਥਾਵਾਂ, ਕੋਚਾਂ, ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਅਧਿਕਾਰੀਆਂ ਨੇ ਕਿਹਾ ਕਿ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਨਾਲ ਨਾ ਸਿਰਫ਼ ਖੇਡਾਂ ਨੂੰ ਉਤਸ਼ਾਹ ਮਿਲੇਗਾ, ਸਗੋਂ ਜ਼ਿਲ੍ਹੇ ਵਿਚ ਖੇਡਾਂ ਪ੍ਰਤੀ ਇਕ ਨਵੀਂ ਤੇ ਮਜ਼ਬੂਤ ਲਹਿਰ ਵੀ ਪੈਦਾ ਹੋਵੇਗੀ।
ਪਿਛਲੀ ਖ਼ਬਰ ਪਿੰਡ ਢੋਲਣ ਮਾਜਰਾ ਵਿਖੇ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ ਅਗਲੀ ਖ਼ਬਰ ਸਰਸਾ ਨਦੀ ਕੰਢੇ ਵਸਦੇ ਪਿੰਡਾਂ ਦੇ ਵਸਨੀਕਾਂ ਦੀ ਤੁਰੰਤ ਸਿਹਤ ਦੀ ਜਾਂਚ ਦੀ ਲੋੜ-ਗੌਰਵ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।