29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਜ਼ੁਰਗਾਂ ਲਈ ਆਧੁਨਿਕ ਸੱਥ ਤੇ ਲਾਇਬ੍ਰੇਰੀ ਦਾ 1 ਨੂੰ ਰੱਖਿਆ ਜਾਵੇਗਾ ਨੀਂਹ ਪੱਥਰ

ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਬਜ਼ੁਰਗਾਂ ਲਈ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਾਡਰਨ ਸੱਥ-ਕਮ-ਲਾਇਬ੍ਰੇਰੀ’ (ਸੀਨੀਅਰ ਸਿਟੀਜ਼ਨ ਕੰਪਲੈਕਸ) ਹੁਣ ਸਾਕਾਰ ਹੋਣ ਜਾ ਰਿਹਾ ਹੈ। ਮਲਹੋਤਰਾ ਕਲੋਨੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਨੇੜੇ ਬਣਨ ਵਾਲੇ ਇਸ ਕੰਪਲੈਕਸ ਦਾ ਨੀਂਹ ਪੱਥਰ 1 ਸਤੰਬਰ ਨੂੰ ਸ਼ਾਮ 4 ਵਜੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੱਖਿਆ ਜਾਵੇਗਾ।

ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਰੂਪਨਗਰ। 29-08-2026
ਰੂਪਨਗਰ, 28 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਬਜ਼ੁਰਗਾਂ ਲਈ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਾਡਰਨ ਸੱਥ-ਕਮ-ਲਾਇਬ੍ਰੇਰੀ’ (ਸੀਨੀਅਰ ਸਿਟੀਜ਼ਨ ਕੰਪਲੈਕਸ) ਹੁਣ ਸਾਕਾਰ ਹੋਣ ਜਾ ਰਿਹਾ ਹੈ। ਮਲਹੋਤਰਾ ਕਲੋਨੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਨੇੜੇ ਬਣਨ ਵਾਲੇ ਇਸ ਕੰਪਲੈਕਸ ਦਾ ਨੀਂਹ ਪੱਥਰ 1 ਸਤੰਬਰ ਨੂੰ ਸ਼ਾਮ 4 ਵਜੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੱਖਿਆ ਜਾਵੇਗਾ। ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ ਲਈ ਕੌਂਸਲ ਦੀ ਗਵਰਨਿੰਗ ਬਾਡੀ ਅਤੇ ਕਾਰਜਕਾਰੀ ਮੈਂਬਰਾਂ ਵਲੋਂ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਤੇ ਵਿਧਾਇਕ ਦਿਨੇਸ਼ ਚੱਢਾ ਦੇ ਲਗਾਤਾਰ ਯਤਨਾਂ ਸਦਕਾ ਇਹ ਪ੍ਰਾਜੈਕਟ ਹਕੀਕਤ ਬਣਨ ਜਾ ਰਿਹਾ ਹੈ। ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਵਲੋਂ ਵੀ ਬਜ਼ੁਰਗਾਂ ਦੀ ਸੇਵਾ ਤੇ ਭਲਾਈ ਲਈ ਸਹਿਯੋਗ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਚਰਨ-ਛੋਹ ਪ੍ਰਾਪਤ ਸ਼ਹਿਰਾਂ ਲਈ ਗ੍ਰਾਂਟ ਜਾਰੀ ਕੀਤੀ ਗਈ ਸੀ। ਇਸ ਤਹਿਤ ਨਗਰ ਕੌਂਸਲ ਰੂਪਨਗਰ ਨੂੰ 50 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਸੀ। ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਦਿਨੇਸ਼ ਚੱਢਾ ਵਲੋਂ ਇਸ ਰਾਸ਼ੀ ਵਿੱਚੋਂ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੀ ਸਹੂਲਤ ਲਈ ਸੀਨੀਅਰ ਸਿਟੀਜ਼ਨ ਕੰਪਲੈਕਸ, ਮਾਡਰਨ ਸੱਥ-ਕਮ-ਲਾਇਬ੍ਰੇਰੀ ਦੀ ਉਸਾਰੀ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਵਿਚ ਬਜ਼ੁਰਗਾਂ ਲਈ ਬੈਠਣ, ਆਪਸੀ ਮਿਲਵਰਤਣ, ਪੜ੍ਹਨ-ਲਿਖਣ ਅਤੇ ਗਿਆਨ ਹਾਸਲ ਕਰਨ ਲਈ ਸੁਚੱਜੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਸ਼ਹਿਰ ਵਾਸੀਆਂ ਅਤੇ ਸਮੂਹ ਮੈਂਬਰਾਂ ਨੂੰ 1 ਸਤੰਬਰ ਨੂੰ ਸ਼ਾਮ 4 ਵਜੇ ਨੀਂਹ ਪੱਥਰ ਸਮਾਗਮ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10 ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ ਅਗਲੀ ਖ਼ਬਰ ਪਿੰਡ ਢੋਲਣ ਮਾਜਰਾ ਵਿਖੇ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।