ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਿਕ ਫੇਰਬਦਲ, ਨਵੀਂ ਸਰਕਲ ਟੀਮ ਦਾ ਐਲਾਨ
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਰੂਪਨਗਰ ਸਰਕਲ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਵੀਂ ਟੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨਾ ਹੈ।
ਅਜੀਤ ਡੈਸਕ
30-08-2026