30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੜਡੋਲੀਆਂ ਸਕੂਲ ਮੂਹਰੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 29 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਤਾਲਮੇਲ ਕਮੇਟੀ ਵਲੋਂ ਐਲਾਨੇ ਪ੍ਰੋਗਰਾਮ ਤਹਿਤ ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਦੀ ਅਗਵਾਈ ਹੇਠ ਅੱਜ ਅਧਿਆਪਕਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਡੋਲੀਆਂ ਦੇ ਗੇਟ ਮੂਹਰੇ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਜਗਮੋਹਨ ਸਿੰਘ ਚੌਂਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਮੁਲਾਜ਼ਮਾਂ ਨਾਲ ਕੀਤੇ ਗਏ ਸਨ, ਉਹ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ ਅਤੇ ਮੰਗਾਂ ਦੀ ਪੂਰਤੀ ਲਈ ਕੋਈ ਸਾਰਥਿਕ ਫੈਸਲਾ ਨਹੀਂ ਲਿਆ ਗਿਆ।

ਗੜਡੋਲੀਆਂ ਸਕੂਲ ਵਿਖੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ। ਤਸਵੀਰ : ਵਿੰਦਰਪਾਲ ਝਾਂਡੀਆਂ 30-08-2026
ਨੂਰਪੁਰ ਬੇਦੀ, 29 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਸਾਂਝਾ ਮੰਚ ਦੀ ਤਾਲਮੇਲ ਕਮੇਟੀ ਵਲੋਂ ਐਲਾਨੇ ਪ੍ਰੋਗਰਾਮ ਤਹਿਤ ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਦੀ ਅਗਵਾਈ ਹੇਠ ਅੱਜ ਅਧਿਆਪਕਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਡੋਲੀਆਂ ਦੇ ਗੇਟ ਮੂਹਰੇ ਮੁੱਖ ਮੰਤਰੀ ਦੇ ਟਵੀਟ ਅਤੇ ਧਮਕੀ ਭਰੇ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਜਗਮੋਹਨ ਸਿੰਘ ਚੌਂਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਮੁਲਾਜ਼ਮਾਂ ਨਾਲ ਕੀਤੇ ਗਏ ਸਨ, ਉਹ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ ਅਤੇ ਮੰਗਾਂ ਦੀ ਪੂਰਤੀ ਲਈ ਕੋਈ ਸਾਰਥਿਕ ਫੈਸਲਾ ਨਹੀਂ ਲਿਆ ਗਿਆ। ਉਨਾਂ ਨੇ ਦੱਸਿਆ ਕਿ ਅਧਿਆਪਕਾਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਕੂਲ ਬੰਦ ਕਰਕੇ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਲਗਾਤਾਰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਭਰੀ, ਟਾਲ-ਮਟੋਲ, ਡੰਗ ਟਪਾਊ ਅਤੇ ਧੌਂਸ ਭਰੀ ਨੀਤੀ ਨੂੰ ਲੈ ਕੇ ਤਹਿਸੀਲ ਪੱਧਰ ਅਤੇ ਜ਼ਿਲਾ ਹੈਡਕੁਆਰਟਰ ਤੇ ਭਗਵੰਤ ਮਾਨ ਦੇ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ ਸੀ। ਉਨਾਂ ਕਿਹਾ ਮੀਟਿੰਗ ਨਾਂ ਦੇਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਮੁੱਖ ਮੰਤਰੀ ਦਾ ਟਵੀਟ ਸਰਕਾਰ ਦੀ ਨੈਤਿਕ ਹਾਰ ਨੂੰ ਤੇ ਘਬਰਾਹਟ ਨੂੰ ਪ੍ਰਗਟਾਉਂਦਾ ਹੈ ਅਤੇ ਘਬਰਾਈ ਹੋਈ ਸਰਕਾਰ ਮੀਟਿੰਗਾਂ ਤੋਂ ਭੱਜ ਤਾਨਾਸ਼ਾਹ ਰਾਹ ਅਖਤਿਆਰ ਕਰਦਿਆਂ ਧਮਕੀ ਭਰੇ ਪੱਤਰ ਜਾਰੀ ਕਰ ਰਹੀ ਹੈ। ਪੰਜਾਬ ਦੇ ਅਧਿਆਪਕਾਂ ਨੇ ਅਤੀਤ ਵਿਚ ਜੁਝਾਰੂ ਸ਼ਾਨਾਮੱਤੇ ਤੇ ਸਿਰੜੀ ਘੋਲ ਲੜੇ ਹਨ। ਅਧਿਆਪਕ ਸਰਕਾਰ ਦੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ।ਅਧਿਆਪਕ ਹਰ ਜਾਬਰ ਦਾ ਟਾਕਰਾ ਸਬਰ ਅਤੇ ਜਥੇਬੰਦਕ ਤਾਕਤ ਨਾਲ ਕਰਨਗੇ। ਪੰਜਾਬ ਸਰਕਾਰ ਅੜੀਅਲ ਵਤੀਰਾ ਛੱਡ ਕੇ ਚੋਣ ਮੈਨੀਫੈਸਟੋ ਦੇ ਵਿਚ ਮੁਲਾਜ਼ਮਾਂ ਦੇ ਨਾਲ ਵਾਅਦੇ ਕੀਤੇ ਵਾਅਦੇ ਉਹ ਤੁਰੰਤ ਪੂਰੇ ਕਰੇ, ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕਰਨ, 18 ਪ੍ਰਤੀਸ਼ਤ ਡੀਏ, ਮਹਿੰਗਾਈ ਭੱਤਾ ਦੇਣਾ, 17/07/2020 ਅਤੇ 15/01/2015 ਦਾ ਮੁਲਾਜ਼ਮ ਮਾਰੂ ਪੱਤਰ ਰੱਦ ਕਰਵਾਉਣਾ, ਪੈਨਸ਼ਨਰਜ਼ ਦਾ ਬਕਾਇਆ 2,59 ਦੇ ਗੁਣਾਕ ਨਾਲ ਦੇਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਪੂਰੀਆਂ ਕਰੇ। ਇਸ ਮੌਕੇ ਮਾਸਟਰ ਰੂਪ ਚੰਦ , ਮੈਡਮ ਬੰਦਨਾ ਰਾਣੀ, ਮੈਡਮ ਜਸਕਮਲ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ 10 ਰੋਜ਼ਾ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਦੀ ਸ਼ੁਰੂਆਤ ਅਗਲੀ ਖ਼ਬਰ ਹੱਥ ’ਚ ਝਾੜੂ ਫੜ ਖ਼ੁਦ ਮੈਦਾਨ ’ਚ ਉਤਰੇ ਹਰਜੋਤ ਬੈਂਸ, ਨੰਗਲ ਤੋਂ ‘ਮਿਸ਼ਨ ਕਲੀਨ ਪੰਜਾਬ’ ਦਾ ਕੀਤਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।