ਕਾਂਗਰਸੀ ਆਗੂ ਨੇ ਫ਼ੈਕਟਰੀ ਦੇ ਪ੍ਰਬੰਧਕਾਂ ’ਤੇ ਨਿਯਮਾਂ ਅਨੁਸਾਰ ਕੰਮ ਨਾ ਕਰਨ ਦੇ ਲਗਾਏ ਦੋਸ਼
ਪੁਰਖਾਲੀ, 26 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੁਰਖਾਲੀ ਦੀ ਇਕ ਫ਼ੈਕਟਰੀ ਪ੍ਰਬੰਧਕਾਂ ’ਤੇ ਨਿਯਮਾਂ ਅਨੁਸਾਰ ਕੰਮ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਕਤ ਫ਼ੈਕਟਰੀ ਦੀਆਂ ਗੱਡੀਆਂ ਸੜਕ ’ਤੇ ਹੀ ਖੜ੍ਹੀਆ ਹੁੰਦੀਆਂ ਹਨ ਅਤੇ ਇਸ ਨਾਲ ਦੋ ਤਿੰਨ ਵੱਡੇ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ।
ਅਜੀਤ ਡੈਸਕ
30-08-2026