30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਸਵੀਰ ਸਿੰਘ ਗੜ੍ਹੀ ਅੱਜ ਸ੍ਰੀ ਚਮਕੌਰ ਸਾਹਿਬ ਹੋਣਗੇ ਨਤਮਸਤਕ

ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵ-ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ 30 ਅਗਸਤ ਨੂੰ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣਗੇ, ਉਪਰੰਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪੁੱਜਣਗੇ। ਇਸ ਤੋਂ ਬਾਅਦ ਇਥੋਂ ਦੇ ਪੁਰਾਤਨ ਸ਼ਿਵ ਮੰਦਰ ਵਿਖੇ ਨਤਮਸਤਕ ਹੋਣਗੇ।

ਅਜੀਤ ਡੈਸਕ 30-08-2026
ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵ-ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ 30 ਅਗਸਤ ਨੂੰ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣਗੇ, ਉਪਰੰਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪੁੱਜਣਗੇ। ਇਸ ਤੋਂ ਬਾਅਦ ਇਥੋਂ ਦੇ ਪੁਰਾਤਨ ਸ਼ਿਵ ਮੰਦਰ ਵਿਖੇ ਨਤਮਸਤਕ ਹੋਣਗੇ। ਇਹ ਜਾਣਕਾਰੀ ਦਿੰਦਿਆਂ ‘ਆਪ’ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਹਲਕੇ ਦੇ ਸਮੂਹ ਵਰਕਰਾਂ ਵਲੋਂ ਭੋਜੇਮਾਜਰਾ ਦੇ ਪੁਲ ’ਤੇ ‘ਆਪ’ ਆਗੂਆਂ ਤੇ ਵਲੰਟੀਅਰਾਂ ਵਲੋਂ ਸ੍ਰੀ ਗੜ੍ਹੀ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ‘‘ ਹਿਊਮੈਨਿਟੀ ਫਰਸਟ’’ ਸੰਸਥਾ ਵਲੋਂ ਵਿਦਿਆਰਥਣਾਂ ਨੂੰ ਸਾਈਕਲਾਂ ਵੰਡੀਆਂ ਅਗਲੀ ਖ਼ਬਰ ਨੂਰਪੁਰ ਬੇਦੀ ਦੇ ਕਾਂਗਰਸੀ ਆਗੂ ਵਲੋਂ ਪ੍ਰੈੱਸ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।