30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰੂਪਨਗਰ ’ਚ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਹੈਂਡਬਾਲ ਮੁਕਾਬਲੇ ਕਰਵਾਏ

ਰੂਪਨਗਰ, 29 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਹੈਂਡਬਾਲ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਏ ਗਏ। ਇਸ ਸੰਬੰਧੀ ਉਪ ਕਨਵੀਨਰ ਪੁਨੀਤ ਸਿੰਘ ਲਾਲੀ ਨੇ ਦੱਸਿਆ ਕਿ ਅੰਡਰ-14 ਲੜਕਿਆ ਦੇ ਹੈਂਡਬਾਲ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚਤਾਮਲੀ (ਮੋਰਿੰਡਾ) ਨੇ ਦੂਜਾ ਤੇ ਖ਼ਾਲਸਾ ਸਕੂਲ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 30-08-2026
ਰੂਪਨਗਰ, 29 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਹੈਂਡਬਾਲ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਏ ਗਏ। ਇਸ ਸੰਬੰਧੀ ਉਪ ਕਨਵੀਨਰ ਪੁਨੀਤ ਸਿੰਘ ਲਾਲੀ ਨੇ ਦੱਸਿਆ ਕਿ ਅੰਡਰ-14 ਲੜਕਿਆ ਦੇ ਹੈਂਡਬਾਲ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚਤਾਮਲੀ (ਮੋਰਿੰਡਾ) ਨੇ ਦੂਜਾ ਤੇ ਖ਼ਾਲਸਾ ਸਕੂਲ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ, ਸਕੂਲ ਆਫ਼ ਐਮੀਨੈਂਸ ਮੋਰਿੰਡਾ ਨੇ ਦੂਜਾ ਤੇ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-19 ਲੜਕਿਆ ਦੀ ਚੋਣ ਲਈ ਟਰਾਇਲ ਕਰਵਾਏ ਗਏ ਅਤੇ ਖਿਡਾਰਨਾਂ ਦੀ ਚੋਣ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਕੀਤੀ ਗਈ। ਸਮਾਪਤੀ ਸਮਾਰੋਹ ਦੌਰਾਨ ਜ਼ਿਲ੍ਹਾ ਕੋਆਡੀਨੇਟਰ ਸ਼ਰਨਜੀਤ ਕੌਰ ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਵੱਲੋਂ ਜੇਤੂ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਜਿੰਦਰ ਕੌਰ, ਗੁਰਤੇਜ ਸਿੰਘ ਮਾਡੌਲੀ, ਰਵਿੰਦਰ ਸਿੰਘ ਧਨੌਰੀ, ਨਿਰਮਲ ਸਿੰਘ, ਨਰਿੰਦਰ ਕੌਰ, ਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਮੌਜੂਦ ਸਨ। ਸਮੂਹ ਅਧਿਆਪਕਾਂ ਅਤੇ ਖਿਡਾਰੀਆਂ ਦੇ ਸਹਿਯੋਗ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ।
ਪਿਛਲੀ ਖ਼ਬਰ ਬੰਦੀ ਸਿੰਘਾਂ ਨੇ ਜੋ ਵੀ ਕੀਤਾ, ਭਾਵਨਾਤਮਿਕ ਹੋ ਕੇ ਕੀਤਾ-ਬਲਵਿੰਦਰ ਸਿੰਘ ਭੂੰਦੜ ਅਗਲੀ ਖ਼ਬਰ ਮੋਰਿੰਡਾ ਦੇ ਐੱਚ. ਡੀ. ਐਫ. ਸੀ. ਬੈਂਕ ਦਾ ਏ. ਟੀ. ਐਮ. ਪੁੱਟਣ ਸੰਬੰਧੀ ਦੋ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।