30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਸ਼ਟਰੀ ਖੇਡ ਦਿਵਸ ਮੌਕੇ ਸ਼ਿਵਾਲਿਕ ਕਾਲਜ ’ਚ ਸੈਮੀਨਾਰ

ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ, ਨਯਾ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 30-08-2026
ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸ਼ਿਵਾਲਿਕ ਕਾਲਜ, ਨਯਾ ਨੰਗਲ ਵਿਖੇ ਪ੍ਰਿੰਸੀਪਲ ਨਵਦੀਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਖੇਡ ਪ੍ਰਾਪਤੀਆਂ ਨਾਲ ਸਬੰਧਿਤ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਬੁਲਾਰਿਆਂ ਨੇ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਸ ਅੰਦਰ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਅਗਵਾਈ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਕਾਲਜ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਨਿਰੰਤਰ ਮਿਹਨਤ ਕਰਨ, ਖੇਡ ਭਾਵਨਾ ਬਣਾਈ ਰੱਖਣ ਅਤੇ ਨਸ਼ਿ ਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਕਾਲਜ ਵਲੋਂ ਨੌਜਵਾਨਾਂ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ‘ਫਿਟ ਇੰਡੀਆ’ ਦੇ ਸੰਦੇਸ਼ ਨੂੰ ਅੱਗੇ ਵਧਾਉਣ ਲਈ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਸ਼ਾਤ ਕੁਮਾਰ ਗੋਇਲ, ਡਾ. ਪਰਵਿੰਦਰ ਸਿੰਘ, ਪ੍ਰੋਫੈਸਰ ਜਗਪਾਲ ਸਿੰਘ ਅਤੇ ਡਾ. ਕਮਲ ਕੁਮਾਰ ਸਮੇਤ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਪਲਾਈ ਵਿਭਾਗ ਰੂਪਨਗਰ ਨੂੰ ਆਮ ਲੋਕਾਂ ਦੀ ਨਹੀਂ ਹੈ ਕੋਈ ਪ੍ਰਵਾਹ ਅਗਲੀ ਖ਼ਬਰ ਬੰਦੀ ਸਿੰਘਾਂ ਨੇ ਜੋ ਵੀ ਕੀਤਾ, ਭਾਵਨਾਤਮਿਕ ਹੋ ਕੇ ਕੀਤਾ-ਬਲਵਿੰਦਰ ਸਿੰਘ ਭੂੰਦੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।