31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਚਾਰ ਸਾਲ ਬਾਅਦ ਹੋਣ ਵਾਲਾ ਤਖਤਗੜ੍ਹ ਦਾ ਛਿੰਝ ਮੇਲਾ ਹੋਵੇਗਾ 21 ਨੂੰ

ਨੂਰਪੁਰ ਬੇਦੀ, 30 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਤਖਤਗੜ੍ਹ ਵਿਖੇ ਚਾਰ ਸਾਲ ਬਾਅਦ ਹੋਣ ਵਾਲੀ ਰਵਾਇਤੀ ਛਿੰਝ ਨੂੰ ਲੈ ਕੇ ਅੱਜ ਤਖਤਗੜ੍ਹ, ਘੜੀਸਪਰ ਅਤੇ ਟੱਪਰੀਆਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਦੀ ਇੱਕ ਅਹਿਮ ਮੀਟਿੰਗ ਤਖਤਗੜ੍ਹ ਵਿਖੇ ਹੋਈ। ਮੀਟਿੰਗ ਦੌਰਾਨ ਆਉਣ ਵਾਲੀ ਛਿੰਝ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 31-08-2026
ਨੂਰਪੁਰ ਬੇਦੀ, 30 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਤਖਤਗੜ੍ਹ ਵਿਖੇ ਚਾਰ ਸਾਲ ਬਾਅਦ ਹੋਣ ਵਾਲੀ ਰਵਾਇਤੀ ਛਿੰਝ ਨੂੰ ਲੈ ਕੇ ਅੱਜ ਤਖਤਗੜ੍ਹ, ਘੜੀਸਪਰ ਅਤੇ ਟੱਪਰੀਆਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਪਤਵੰਤਿਆਂ ਦੀ ਇੱਕ ਅਹਿਮ ਮੀਟਿੰਗ ਤਖਤਗੜ੍ਹ ਵਿਖੇ ਹੋਈ। ਮੀਟਿੰਗ ਦੌਰਾਨ ਆਉਣ ਵਾਲੀ ਛਿੰਝ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਵੱਖ-ਵੱਖ ਵਿਅਕਤੀਆਂ ਵਲੋਂ ਛਿੰਝ ਮੇਲੇ ਨੂੰ ਹੋਰ ਸ਼ਾਨਦਾਰ ਅਤੇ ਯਾਦਗਾਰੀ ਬਣਾਉਣ ਲਈ ਆਪਣੇ ਸੁਝਾਅ ਪੇਸ਼ ਕੀਤੇ ਗਏ। ਇਨ੍ਹਾਂ ਸੁਝਾਵਾਂ ‘ਤੇ ਸਾਂਝੇ ਤੌਰ ‘ਤੇ ਵਿਚਾਰ ਕਰਦਿਆਂ ਮੇਲੇ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਦਰਸ਼ਕਾਂ ਦੀ ਸਹੂਲਤ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਤਖਤਗੜ੍ਹ ਦੀ ਰਵਾਇਤੀ ਛਿੰਝ 21 ਸਤੰਬਰ, ਦਿਨ ਸੋਮਵਾਰ ਨੂੰ ਡੀਏਵੀ ਸਕੂਲ ਤਖਤਗੜ੍ਹ ਦੇ ਗਰਾਊਂਡ ਵਿਖੇ ਕਰਵਾਈ ਜਾਵੇਗੀ। ਚਾਰ ਸਾਲ ਬਾਅਦ ਹੋਣ ਵਾਲੀ ਇਸ ਛਿੰਝ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਛਿੰਝ ਦੌਰਾਨ ਪੰਜਾਬ ਅਤੇ ਹੋਰ ਇਲਾਕਿਆਂ ਤੋਂ ਨਾਮੀ ਭਲਵਾਨਾਂ ਨੂੰ ਸੱਦਾ ਦਿੱਤਾ ਜਾਵੇਗਾ। ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਭਲਵਾਨਾਂ ਨੂੰ ਆਕਰਸ਼ਕ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਤਖਤਗੜ੍ਹ ਦੀ ਛਿੰਝ ਇਲਾਕੇ ਦੀ ਪੁਰਾਣੀ ਰਵਾਇਤ ਅਤੇ ਸਭਿਆਚਾਰ ਨਾਲ ਜੁੜੀ ਹੋਈ ਹੈ। ਲੰਮੇ ਸਮੇਂ ਬਾਅਦ ਹੋਣ ਵਾਲੀ ਇਸ ਛਿੰਝ ਵਿਚ ਵੱਡੀ ਗਿਣਤੀ ਵਿਚ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਹੈ। ਮੀਟਿੰਗ ਵਿਚ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੋਂ ਇਲਾਵਾ ਪੰਚਾਇਤ ਮੈਂਬਰਾਂ, ਪਤਵੰਤੇ ਵਿਅਕਤੀਆਂ ਅਤੇ ਇਲਾਕੇ ਦੇ ਹੋਰ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਨੂੰ ਸਦਮਾ, ਭੈਣ ਦਾ ਦਿਹਾਂਤ ਅਗਲੀ ਖ਼ਬਰ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਬੈਂਸ ਨੇ ਮੌਕੇ ’ਤੇ ਹੀ ਦਿੱਤੇ ਹੱਲ ਦੇ ਨਿਰਦੇਸ਼ ਨੰਗਲ ਸਰਕਾਰੀ ਰਿਹਾਇਸ਼ ਵਿਖੇ ਸੰਗਤ ਨਾਲ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।