01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਾਂਗਰਸ ਮੰਡਲ ਨੇ ਤੀਆਂ ਦਾ ਮੇਲਾ ਮਨਾਇਆ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਰਿਵਾਰ ਸਮੇਤ ਕੀਤੀ ਸ਼ਮੂਲੀਅਤ

ਰੂਪਨਗਰ, 31 ਅਗਸਤ (ਸਤਨਾਮ ਸਿੰਘ ਸੱਤੀ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਦੁਆਰ ਅੱਗੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ 23 ਮੰਗਾਂ ਵਾਲਾ ਮੰਗ ਪੱਤਰ ਸੌਂਪਿਆ ਗਿਆ।

ਅਜੀਤ ਡੈਸਕ 01-09-2026
ਰੂਪਨਗਰ, 31 ਅਗਸਤ (ਸਤਨਾਮ ਸਿੰਘ ਸੱਤੀ)- ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁੱਖ ਦੁਆਰ ਅੱਗੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ 23 ਮੰਗਾਂ ਵਾਲਾ ਮੰਗ ਪੱਤਰ ਸੌਂਪਿਆ ਗਿਆ। ਧਰਨੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਸਵਰਨ ਸਿੰਘ ਢੰਗਰਾਲੀ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਜਸਬੀਰ ਸਿੰਘ ਧਨੋਆ ਦਤਾਰਪੁਰ ਅਤੇ ਸੁਖਵਿੰਦਰ ਸਿੰਘ ਬੂਰ ਮਾਜਰਾ ਨੇ ਦੱਸਿਆ ਕਿ ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਢੰਗਰਾਲੀ ਨੇ ਕਿਹਾ ਕਿ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਾ ਮਿਲਣ ਕਾਰਨ ਕਿਸਾਨ ਕਰਜ਼ੇ ਹੇਠ ਦੱਬੇ ਹੋਏ ਹਨ ਅਤੇ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਭਾਰਤ-ਅਮਰੀਕਾ ਕਰ-ਮੁਕਤ ਸਮਝੌਤੇ, ਬਿਜਲੀ ਸੋਧ ਐਕਟ ਅਤੇ ਪ੍ਰਸਤਾਵਿਤ ਬੀਜ ਐਕਟ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਬੀਜ ਐਕਟ ਕਿਸਾਨਾਂ ਨੂੰ ਆਪਣੇ ਬੀਜ ਸੰਭਾਲਣ ਅਤੇ ਤਿਆਰ ਕਰਨ ਤੋਂ ਵਾਂਝਾ ਕਰਕੇ ਕਾਰਪੋਰੇਟ ਕੰਪਨੀਆਂ ’ਤੇ ਨਿਰਭਰ ਕਰ ਸਕਦਾ ਹੈ। ਸਤਿਨਾਮ ਸਿੰਘ ਸਿੱਧੂ ਨੇ ਲੈਂਡ ਪੂਲਿੰਗ ਸਕੀਮ ਨੂੰ ਮੁੜ ਲਾਗੂ ਕਰਨ ਦੇ ਫੈਸਲੇ ਨੂੰ ਕਿਸਾਨ ਵਿਰੋਧੀ ਦੱਸਿਆ। ਅਵਤਾਰ ਸਿੰਘ ਹੀਰਾ ਨੇ ਸ਼ੰਭੂ-ਖਨੌਰੀ ਮੋਰਚੇ ਤੋਂ ਕਥਿਤ ਤੌਰ ’ਤੇ ਲੁੱਟੇ ਗਏ 3 ਕਰੋੜ 77 ਲੱਖ ਰੁਪਏ ਦੇ ਸਾਮਾਨ ਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਆਵਜ਼ਾ ਨਾ ਮਿਲਣ ’ਤੇ ਪਿੰਡਾਂ ਵਿੱਚ ਸਰਕਾਰ ਵਿਰੁੱਧ ਫਲੈਕਸ ਬੋਰਡ ਲਗਾਉਣ ਦੀ ਮੁਹਿੰਮ ਜਾਰੀ ਰਹੇਗੀ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ‘ਜੀ ਰਾਮ ਜੀ’ ਸਕੀਮ ਦੀ ਨਿਖੇਧੀ ਕਰਦਿਆਂ ਮਜ਼ਦੂਰਾਂ ਲਈ ਮਨਰੇਗਾ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਅਰਸ਼ਪ੍ਰੀਤ ਸਿੰਘ ਬਾਠ, ਰਣਜੋਤ ਸਿੰਘ ਢੰਗਰਾਲੀ, ਓਂਕਾਰ ਸਿੰਘ, ਅਮਰਜੀਤ ਸਿੰਘ ਸਰਾਂ, ਦਵਿੰਦਰ ਸਿੰਘ, ਅਮਰੀਕ ਸਿੰਘ ਨਥਮਲਪੁਰ, ਰਣਧੀਰ ਸਿੰਘ ਧੀਰਾ, ਅਮਰਜੀਤ ਸਿੰਘ ਪੱਪੂ, ਦਿਲਬਾਗ ਸਿੰਘ ਅੰਧਹੇੜੀ, ਭੁਪਿੰਦਰ ਸਿੰਘ ਢੀਂਡਸਾ ਮੋਰਿੰਡਾ, ਲਖਵਿੰਦਰ ਸਿੰਘ, ਸੱਜਣ ਸਿੰਘ ਬਡਵਾਲੀ, ਰਾਜਵਿੰਦਰ ਸਿੰਘ ਰਣਜੀਤਪੁਰਾ, ਗੁਰਨਾਮ ਸਿੰਘ ਕੰਗ, ਗੁਰਦੀਪ ਸਿੰਘ ਕੰਗ ਬੂਰ ਮਾਜਰਾ, ਊਧਮ ਸਿੰਘ ਧਾਲੀਵਾਲ ਸਹੇੜੀ, ਭਾਕਿਯੂ ਬਹਿਰਾਮ ਕੇ ਦੇ ਸੂਬਾ ਸਕੱਤਰ ਮੁਖਤਾਰ ਸਿੰਘ ਮਾਹਲਾ, ਕਰਨਬੀਰ ਸਿੰਘ ਸਿੱਧੂ, ਗੁਰਮੀਤ ਸਿੰਘ ਮੀਤਾ, ਗੁਰਪਾਲ ਸਿੰਘ, ਸੁਰਿੰਦਰ ਸਿੰਘ, ਸੁਦਾਗਰ ਸਿੰਘ ਕੈਰੋਂ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਗੁਰਚਰਨ ਸਿੰਘ, ਰਣਧੀਰ ਸਿੰਘ, ਸਿਮਰਨਜੀਤ ਸਿੰਘ, ਹਰਜੀਤ ਸਿੰਘ ਚਮਕੌਰ ਸਾਹਿਬ ਸਮੇਤ ਹੋਰ ਕਿਸਾਨ-ਮਜ਼ਦੂਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ 4 ਨੂੰ ਅਗਲੀ ਖ਼ਬਰ ਟਰੈਫ਼ਿਕ ਪੁਲਿਸ ਵਲੋਂ ਅਗਸਤ ਮਹੀਨੇ ਦੌਰਾਨ 210 ਚਲਾਨ, 1.06 ਲੱਖ ਰੁਪਏ ਜ਼ੁ­ਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।