01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ਰਾਬ ਵੇਚਣ ਦੇ ਸ਼ੱਕ ’ਚ ਰੂਪਨਗਰ ’ਚ ਨੌਜਵਾਨ ਨਾਲ ਕੁੱਟਮਾਰ-ਪੁਲਿਸ ਵਲੋਂ ਜਾਂਚ ਸ਼ੁਰੂ

ਰੂਪਨਗਰ, 31 ਅਗਸਤ (ਸਟਾਫ਼ ਰਿਪੋਰਟਰ)- ਰੋਪੜ ਸ਼ਹਿਰ ਵਿਚ ਇਕ ਨੌਜਵਾਨ ਨਾਲ ਕਥਿਤ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਸਿਵਲ ਹਸਪਤਾਲ ਰੂਪਨਗਰ ਵਿਚ ਜ਼ੇਰੇ ਇਲਾਜ ਹੈ।

ਹਸਪਤਾਲ ਵਿਚ ਕਥਿਤ ਕੁੱਟਮਾਰ ਦਾ ਸ਼ਿਕਾਰ ਜੇਰੇ ਇਲਾਜ ਨੌਜਵਾਨ। 01-09-2026
ਰੂਪਨਗਰ, 31 ਅਗਸਤ (ਸਟਾਫ਼ ਰਿਪੋਰਟਰ)- ਰੋਪੜ ਸ਼ਹਿਰ ਵਿਚ ਇਕ ਨੌਜਵਾਨ ਨਾਲ ਕਥਿਤ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਸਿਵਲ ਹਸਪਤਾਲ ਰੂਪਨਗਰ ਵਿਚ ਜ਼ੇਰੇ ਇਲਾਜ ਹੈ। ਉਸ ਦੇ ਚਿਹਰੇ ਅਤੇ ਮੋਢੇ ’ਤੇ ਸੱਟਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ। ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਵਿਚ ਕੁੱਝ ਵਿਅਕਤੀ ਸਕੂਟੀ ’ਤੇ ਜਾ ਰਹੇ ਮੁਕੇਸ਼ ਕੁਮਾਰ ਨੂੰ ਰੋਕਦੇ ਅਤੇ ਉਸ ਦੀ ਸਕੂਟੀ ਦੀ ਡਿੱਗੀ ਦੀ ਜਾਂਚ ਕਰਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਕੁੱਝ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਜਾਂਦੇ ਨਜ਼ਰ ਆ ਰਹੇ ਹਨ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੂੰ ਬਾਈਪਾਸ ਸਥਿਤ ਇੱਕ ਦਫ਼ਤਰ ਵਿਚ ਲਿਜਾ ਕੇ ਕੁੱਟਮਾਰ ਕੀਤੀ ਗਈ। ਹਸਪਤਾਲ ਵਿਚ ਇਲਾਜ ਅਧੀਨ ਮੁਕੇਸ਼ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਸ ’ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਸ਼ੱਕ ਕੀਤਾ ਗਿਆ ਸੀ, ਜਿਸ ਨੂੰ ਉਹ ਸਿਰੇ ਤੋਂ ਨਕਾਰਦਾ ਹੈ। ਉਸ ਦੇ ਮੁਤਾਬਕ ਇਸੇ ਗੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਨੌਜਵਾਨ ਨੇ ਸ਼ਰਾਬ ਦੇ ਕੁਝ ਕਰਿੰਦਿਆਂ ’ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਐਸ. ਐਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਮੁਕੇਸ਼ ਕੁਮਾਰ ਦੇ ਹਸਪਤਾਲ ਵਿਚ ਦਾਖ਼ਲ ਹੋਣ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਉੱਥੇ ਪਹੁੰਚੀ ਅਤੇ ਉਸ ਦੇ ਬਿਆਨ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ, ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਉਪਰੰਤ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।