02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਵੇਂ ਬਣੇ ਫੁੱਲਾਂ ਵਾਲੇ ਚੌਂਕ ਵਿਖੇ ਰਖਵਾਏ ਜਾਣਗੇ ਬੈਂਚ - ਪ੍ਰਧਾਨ ਨਗਰ ਕੌਂਸਲ

ਰੂਪਨਗਰ, 1 ਸਤੰਬਰ (ਯਸ਼ਵੰਤ ਬੱਸੀ)-ਰੂਪਨਗਰ ਸ਼ਹਿਰ ਦੇ ਪੁਲ ਬਾਜ਼ਾਰ ਦੇ ਜੋੜੇ ਖੰਭਿਆਂ ਕੋਲ ਚੌਂਕ ਵਿਚ ਦੁਕਾਨਦਾਰਾਂ ਵਲੋਂ ਫੁੱਲ ਤੇ ਗਮਲੇ ਲਗਾਉਣ ਤੋਂ ਬਾਅਦ ਅੱਜ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਇੱਥੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਇਸ ਮੌਕੇ ਫੁੱਲਾਂ ਵਾਲੇ ਚੌਂਕ ਵਿਖੇ ਬੈਂਚ ਰਖਵਾਏ ਜਾਣਗੇ ਤੇ ਦੁਕਾਨਦਾਰਾਂ ਤੇ ਗ੍ਰਾਹਕਾਂ ਦੀ ਸਹੂਲਤ ਲਈ ਵਾਟਰ ਕੂਲਰ ਲਗਵਾਉਣ ਲਈ ਸਹਿਯੋਗ ਕੀਤਾ ਜਾਵੇਗਾ।

ਅਜੀਤ ਡੈਸਕ 02-09-2026
ਰੂਪਨਗਰ, 1 ਸਤੰਬਰ (ਯਸ਼ਵੰਤ ਬੱਸੀ)-ਰੂਪਨਗਰ ਸ਼ਹਿਰ ਦੇ ਪੁਲ ਬਾਜ਼ਾਰ ਦੇ ਜੋੜੇ ਖੰਭਿਆਂ ਕੋਲ ਚੌਂਕ ਵਿਚ ਦੁਕਾਨਦਾਰਾਂ ਵਲੋਂ ਫੁੱਲ ਤੇ ਗਮਲੇ ਲਗਾਉਣ ਤੋਂ ਬਾਅਦ ਅੱਜ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਇੱਥੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਇਸ ਮੌਕੇ ਫੁੱਲਾਂ ਵਾਲੇ ਚੌਂਕ ਵਿਖੇ ਬੈਂਚ ਰਖਵਾਏ ਜਾਣਗੇ ਤੇ ਦੁਕਾਨਦਾਰਾਂ ਤੇ ਗ੍ਰਾਹਕਾਂ ਦੀ ਸਹੂਲਤ ਲਈ ਵਾਟਰ ਕੂਲਰ ਲਗਵਾਉਣ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਚੌਕ ਨੂੰ ਹਰ ਸਮੇਂ ਸਫ਼ਾਈ ਦਾ ਕੰਮ ਨਗਰ ਕੌਂਸਲ ਵਲੋਂ ਕਰਵਾਇਆ ਜਾਵੇਗਾ ਅਤੇ ਦੁਕਾਨਦਾਰਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਚੌਂਕ ਨੂੰ ਫੁੱਲਾਂ ਵਾਲੇ ਚੌਂਕ ਨਾਲ ਜਾਣਿਆ ਜਾਵੇਗਾ ਅਤੇ ਇੱਥੇ ਕੂੜਾ ਕਦੇ ਵੀ ਨਹੀਂ ਸੁੱਟਣ ਦਿੱਤਾ ਜਾਵੇਗਾ। ਉਨ੍ਹਾਂ ਵਾਪਾਰ ਮੰਡਲ ਰੂਪਨਗਰ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ ਵਲੋਂ ਦੁਕਾਨਦਾਰਾਂ ਦੀ ਹਰ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਕੰਮਾ ਲਈ ਉਨ੍ਹਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਿਲ ਤੋਂ ਰੋਪੜ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿਚ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਨੂੰ ਸੁਚਾਰੂ ਕਰਨ ਲਈ ਯਤਨਸ਼ੀਲ ਹਨ। ਇਸ ਮੌਕੇ ਪੁਲ ਬਾਜ਼ਾਰ ਦੇ ਦੁਕਾਨਦਾਰਾਂ ਨੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਹੈਪੀ ਲੱਖੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਦਾ ਪ੍ਰਧਾਨ ਨਿਯੁਕਤ ਕਰਨ ’ ਤੇ ਹਾਈਕਮਾਂਡ ਦਾ ਧੰਨਵਾਦ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਮਿਲਣਾ ਮੇਰੇ ਲਈ ਮਾਣ ਦੀ ਗੱਲ : ਜਸਵੀਰ ਸਿੰਘ ਗੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।