02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਚਨੋਲੀ ਪਿੰਡ ਨੂੰ 9.50 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ 9. 50 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ।

ਆਈ.ਆਈ.ਟੀ. ਰੋਪੜ ਵਿਖੇ ਸਮਝੌਤਾ ਪੱਤਰ ’ਤੇ ਦਸਤਖ਼ਤ ਮੌਕੇ ਅਧਿਕਾਰੀ। 02-09-2026
ਨੂਰਪੁਰ ਬੇਦੀ, 1 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ 9.50 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਪਿੰਡ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ 9.50 ਲੱਖ ਰੁਪਏ ਦੀ ਇਹ ਗ੍ਰਾਂਟ ਪਿੰਡ ਚਨੋਲੀ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਗਲੀਆਂ, ਨਾਲੀਆਂ, ਸੜਕਾਂ, ਸਫਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਚਨੋਲੀ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਵੀ ਤਰਜੀਹ ਦੇ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਵਿਕਾਸ ਪੱਖੋਂ ਅਹਿਮ ਹਨ, ਉਨ੍ਹਾਂ ਨੂੰ ਪੜਾਅਵਾਰ ਮੁਕੰਮਲ ਕਰਵਾਉਣ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨੂੰ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਖੇਤਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਂਝੇ ਤੌਰ ’ਤੇ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਭਗਤ ਸਿੰਘ ਚਨੌਲੀ, ਸਰਪੰਚ ਕੁਲਵਿੰਦਰ ਸਿੰਘ ਚਨੋਲੀ, ਤਰਲੋਚਨ ਸਿੰਘ, ਭਾਗ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਹਰਿੰਦਰ ਪਾਲ ਸਿੰਘ, ਕਿਰਨਜੀਤ ਕੌਰ ਸੀ.ਐਚ.ਓ., ਬਲਵਿੰਦਰ ਕੌਰ, ਜਸਵਿੰਦਰ ਕੌਰ, ਮੱਖਣ ਸਿੰਘ, ਕਰਨੈਲ ਸਿੰਘ, ਗੁਰਨੈਬ ਸਿੰਘ, ਕੁਲਦੀਪ ਸਿੰਘ ਸੈਕਟਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਈ . ਆਈ . ਟੀ . ਰੋਪੜ ਅਤੇ ਸੀ . ਆਰ . ਆਰ . ਆਈ . ਡੀ . ਵਿਚਕਾਰ ਸਮਝੌਤਾ ਪੱਤਰ ’ ਤੇ ਦਸਤਖ਼ਤ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਵੱਖ - ਵੱਖ ਥਾਵਾਂ ’ ਤੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।