03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਰਜੋਤ ਬੈਂਸ ਬਾਬਾ ਬਾਲਕ ਨਾਥ ਮੰਦਰ ਗੰਭੀਰਪੁਰ ਵਿਖੇ ਹੋਏ ਨਤਮਸਤਕ

ਢੇਰ, 2 ਸਤੰਬਰ (ਸ਼ਿਵ ਕੁਮਾਰ ਕਾਲੀਆ)- ਪਿੰਡ ਗੰਭੀਰਪੁਰ ਦੇ ਵਾਸੀ ਤੇ ਕੈਬਿਨਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਆਪਣੇ ਪਿੰਡ ਗੰਭੀਰਪੁਰ ਦੇ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਸਾਲਾਨਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਆਪਣੇ ਪਿੰਡ ਅਤੇ ਹਲਕੇ ਦੇ ਲੋਕਾਂ ਵਲੋਂ ਵੱਡਾ ਪਿਆਰ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 03-09-2026
ਢੇਰ, 2 ਸਤੰਬਰ (ਸ਼ਿਵ ਕੁਮਾਰ ਕਾਲੀਆ)- ਪਿੰਡ ਗੰਭੀਰਪੁਰ ਦੇ ਵਾਸੀ ਤੇ ਕੈਬਿਨਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਆਪਣੇ ਪਿੰਡ ਗੰਭੀਰਪੁਰ ਦੇ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਸਾਲਾਨਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਆਪਣੇ ਪਿੰਡ ਅਤੇ ਹਲਕੇ ਦੇ ਲੋਕਾਂ ਵਲੋਂ ਵੱਡਾ ਪਿਆਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਪਿਆਰ ਦੇ ਲਈ ਹਮੇਸ਼ਾ ਹੀ ਲੋਕਾਂ ਦੇ ਕਰਜਾਈ ਰਹਿਣਗੇ, ਉਹਨਾਂ ਕਿਹਾ ਕਿ ਉਹਨਾਂ ਵਲੋਂ ਇਲਾਕੇ ਦਾ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਜਿੱਥੇ ਵੀ ਕਿਤੇ ਵਿਕਾਸ ਦੀ ਕਮੀ ਘੱਟ ਹੋਈ ਹੈ ਉਸ ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ। ਇਸ ਮੌਕੇ ’ਤੇ ਸਿੱਧ ਬਾਬਾ ਬਾਲਕ ਨਾਥ ਦੇ ਪ੍ਰਬੰਧਕ ਬਾਬਾ ਜੋਲੀ ਰਾਮ ਵਲੋਂ ਮੰਦਰ ਵਿਚ ਪਹੁੰਚਣ ’ਤੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਜਦੋਂ ਕਿ ਪਿੰਡ ਦੀ ਸਰਪੰਚ ਐਡਵੋਕੇਟ ਮੀਨਾ ਕਾਲੀਆ ਵਲੋਂ ਪਿੰਡ ਵਿਚ ਪਹੁੰਚਣ ਦੇ ਲਈ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜੀ ਆਇਆ ਆਖਿਆ ਗਿਆ। ਐਡਵੋਕੇਟ ਮੀਨਾ ਕਾਲੀਆ ਨੇ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਲਈ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕੈਬਿਨਟ ਮੰਤਰੀ ਦੀ ਬਦੌਲਤ ਪਿੰਡ ਗੰਭੀਰਪੁਰ ਜੰਗੀ ਪੱਧਰ ’ਤੇ ਤਰੱਕੀ ਕਰ ਰਿਹਾ ਹੈ। ਇਸ ਮੌਕੇ ’ਤੇ ਸੋਹਣ ਸਿੰਘ ਬੈਂਸ, ਪਾਰਟੀ ਵਰਕਰ ਛੱਜੂ ਰਾਮ, ਪ੍ਰਦੀਪ ਕੁਮਾਰ, ਮਾਸਟਰ ਪਵਨ ਕੁਮਾਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਵੈਦਿਕ ਸੰਸਕ੍ਰਿਤੀ ਤੇ ਧਾਰਮਿਕ ਗ੍ਰੰਥਾਂ ’ ਚ ਮਾਨਵ ਕਲਿਆਣ ਦਾ ਮਾਰਗ - ਬੈਂਸ ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੀ ਵਿਦਿਆਰਥਣ ਨੇ ਕੀਨੀਆ ਵਿਖੇ ਕਰਵਾਏ ਗਏ ਸਮਾਗਮ ’ ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।