03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਭਾਈ ਚਾਵਲਾ ਵਲੋਂ ਕੀਰਤਪੁਰ ਸਾਹਿਬ ਵਿਖੇ ਮੀਟਿੰਗ

ਕੀਰਤਪੁਰ ਸਾਹਿਬ, 2 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਦੱਸਿਆ ਕਿ 4 ਸਤੰਬਰ ਨੂੰ ਮਾਰਚ ਕੀਰਤਪੁਰ ਸਾਹਿਬ ਵਿਖੇ ਪਹੁੰਚੇਗਾ, ਜਿਸ ਦਾ ਸੰਗਤਾਂ ਵਲੋਂ ਗੁਰਦੁਆਰਾ ਪਤਾਲਪੁਰੀ ਚੌਂਕ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 03-09-2026
ਕੀਰਤਪੁਰ ਸਾਹਿਬ, 2 ਸਤੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਦੱਸਿਆ ਕਿ 4 ਸਤੰਬਰ ਨੂੰ ਮਾਰਚ ਕੀਰਤਪੁਰ ਸਾਹਿਬ ਵਿਖੇ ਪਹੁੰਚੇਗਾ, ਜਿਸ ਦਾ ਸੰਗਤਾਂ ਵਲੋਂ ਗੁਰਦੁਆਰਾ ਪਤਾਲਪੁਰੀ ਚੌਂਕ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਵੱਡੀ ਗਿਣਤੀ ਵਿਚ ਪਤਾਲਪੁਰ ਸਾਹਿਬ ਵਿਖੇ ਚੌਂਕ ਵਿਖੇ ਪਹੁੰਚ ਕੇ ਮਾਰਚ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕਰਨ। ਇਸ ਮੌਕੇ ਉਹਨਾਂ ਨਾਲ ਹਰਦੇਵ ਸਿੰਘ ਵਧੀਕ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕੀਰਤਪੁਰ ਸਾਹਿਬ, ਬਾਬਾ ਜਰਨੈਲ ਸਿੰਘ, ਮਨਜੀਤ ਸਿੰਘ ਨੀਟੂ, ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ‘ ਆਪ ’ ਨੇ ਪੁਰਖਾਲੀ ਵਿਖੇ ਖੋਲ੍ਹਿਆ ਦਫ਼ਤਰ ਅਗਲੀ ਖ਼ਬਰ ਵੈਦਿਕ ਸੰਸਕ੍ਰਿਤੀ ਤੇ ਧਾਰਮਿਕ ਗ੍ਰੰਥਾਂ ’ ਚ ਮਾਨਵ ਕਲਿਆਣ ਦਾ ਮਾਰਗ - ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।