ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ ’ ਤੇ ਹੋਇਆ ਨਿੱਘਾ ਸਵਾਗਤ
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਵਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਏ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਸਥਾਨਕ ਸਰਹਿੰਦ ਨਹਿਰ ਦੇ ਪੁੱਲ ਨੇੜਲੇ ਚੌਂਕ ਤੇ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ, ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਭੁਪਿੰਦਰ ਸਿੰਘ ਭੂਰਾ, ਸਮਾਜ ਸੇਵੀ ਬਲਦੇਵ ਸਿੰਘ ਹਾਫਿਜਾਬਾਦ, ਅਕਾਲੀ ਆਗੂ ਕੁਲਦੀਪ ਸਿੰਘ ਕੰਗ ਰਿਵਰਲੈਂਡ, ਯੂਥ ਅਕਾਲੀ ਦਲ ਦੇ ਪ੍ਰਧਾਨ ਅਮਰਿੰਦਰ ਸਿੰਘ ਬਿੰਦਰੀ ਜੰਡ ਸਾਹਿਬ ਆਦਿ ਨੇ ਨਗਰ ਕੀਰਤਨ ਵਿਚ ਸ਼ਾਮਲ ਪੰਜ ਪਿਆਰਿਆਂ ਨੂੰ ਸਿਰਪਾਓ ਸਾਹਿਬ ਬਖਸ਼ਿਸ਼ ਕੀਤੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਰੁਮਾਲਾ ਸਾਹਿਬ ਭੇਟ ਕੀਤੇ ਗਏ।
ਸ
ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤੇ ਜਾਣ ਦੀ ਤਸਵੀਰ। ਤਸਵੀਰ: ਜਗਮੋਹਣ ਸਿੰਘ ਨਾਰੰਗ
03-09-2026
ਸ੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਕਮੇਟੀ ਵਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਏ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਸਥਾਨਕ ਸਰਹਿੰਦ ਨਹਿਰ ਦੇ ਪੁੱਲ ਨੇੜਲੇ ਚੌਂਕ ਤੇ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜੀ, ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਭੁਪਿੰਦਰ ਸਿੰਘ ਭੂਰਾ, ਸਮਾਜ ਸੇਵੀ ਬਲਦੇਵ ਸਿੰਘ ਹਾਫਿਜਾਬਾਦ, ਅਕਾਲੀ ਆਗੂ ਕੁਲਦੀਪ ਸਿੰਘ ਕੰਗ ਰਿਵਰਲੈਂਡ, ਯੂਥ ਅਕਾਲੀ ਦਲ ਦੇ ਪ੍ਰਧਾਨ ਅਮਰਿੰਦਰ ਸਿੰਘ ਬਿੰਦਰੀ ਜੰਡ ਸਾਹਿਬ ਆਦਿ ਨੇ ਨਗਰ ਕੀਰਤਨ ਵਿਚ ਸ਼ਾਮਲ ਪੰਜ ਪਿਆਰਿਆਂ ਨੂੰ ਸਿਰਪਾਓ ਸਾਹਿਬ ਬਖਸ਼ਿਸ਼ ਕੀਤੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਰੁਮਾਲਾ ਸਾਹਿਬ ਭੇਟ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਾਮਲ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿੱਥੇ ਸਾਹਿਬ ਸ੍ਰੀ ਗੁਰੂੁ ਗ੍ਰੰਥ ਸਾਹਿਬ ਅੱਗੇ ਸੀਸ਼ ਨਿਵਾਏ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹੋਏ ਹਮਲੇ ਸਮੇਂ ਗੋਲੀਆਂ ਨਾਲ ਜਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬੀੜ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।