04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗਲੌਕ ਪਿਸਤੌਲ ਤੇ 5 ਕਾਰਤੂਸਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਸਾਥੀ ਸਮੇਤ ਕਾਬੂ, ਵਾਰਦਾਤ ਦੀ ਤਿਆਰੀ ਦਾ ਸ਼ੱਕ

ਐੱਸ. ਏ.

ਅਜੀਤ ਡੈਸਕ 04-09-2026
ਐੱਸ. ਏ. ਐੱਸ. ਨਗਰ, 3 ਸਤੰਬਰ (ਕਪਿਲ ਵਧਵਾ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਮੁਹਾਲੀ ਨੇ ਹਥਿਆਰ ਲੈ ਕੇ ਘੁੰਮ ਰਹੇ ਜਲੰਧਰ ਵਾਸੀ ਇਕ ਨੌਜਵਾਨ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਐੱਮ.ਐੱਮ. ਗਲੌਕ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਜਲੰਧਰ ਦੇ ਪਿੰਡ ਸ਼ੰਕਰ ਤਖਰੀ ਪਟੜੀ ਵਾਸੀ ਜਸਕਰਨ ਵਜੋਂ ਹੋਈ ਹੈ। ਪੁਲਿਸ ਅਨੁਸਾਰ 2 ਸਤੰਬਰ ਨੂੰ ਸੂਚਨਾ ਮਿਲੀ ਸੀ ਕਿ ਜਸਕਰਨ ਹਥਿਆਰ ਲੈ ਕੇ ਮੁਹਾਲੀ ਵਿਚ ਘੁੰਮ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਐੱਸ.ਐੱਸ.ਓ.ਸੀ. ਦੀ ਟੀਮ ਨੇ ਉਸ ਨੂੰ ਸਾਥੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਕਤ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ। ਪੁਲਿਸ ਨੂੰ ਸ਼ੱਕ ਹੈ ਕਿ ਦੋਵੇਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਮੁਹਾਲੀ ਆਏ ਸਨ। ਇਸ ਸੰਬੰਧੀ ਐੱਸ.ਐੱਸ.ਓ.ਸੀ. ਥਾਣੇ ਵਿਚ ਆਰਮਜ਼ ਐਕਟ ਅਤੇ ਅਪਰਾਧਿਕ ਸਾਜ਼ਿਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹਥਿਆਰ ਦੇ ਸਰੋਤ ਅਤੇ ਇਸ ਦੀ ਕਿਸੇ ਵਾਰਦਾਤ ਵਿਚ ਵਰਤੋਂ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਗ੍ਰਿਫ਼ਤਾਰ ਕੀਤੇ ਸਾਥੀ ਦੀ ਭੂਮਿਕਾ ਅਤੇ ਦੋਵਾਂ ਦੇ ਆਪਸੀ ਸੰਬੰਧਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਫਤਿਹਪੁਰ ਜੱਟਾਂ ’ ਚ ਸ਼ਾਮਲਾਤ ਜ਼ਮੀਨ ਦਾ ਵਿਵਾਦ ਭਖਿਆ ਮਕਾਨ ਢਾਹੇ ਜਾਣ ਤੋਂ ਬਾਅਦ ਬਸਪਾ ਦੇ ਸੂਬਾ ਉਪ- ਪ੍ਰਧਾਨ ਨੇ ਟੀਮ... ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦੀ ‘ ਗੁਰੂ ਨਾਨਕ ਚੇਅਰ ਫ਼ਾਰ ਸਟੱਡੀਜ਼ ਇਨ ਯੂਨੀਵਰਸਲ ਐਡਵਾਂਸਮੈਂਟ ’ ਵਲੋਂ ‘ ਸ਼ਬਦ ਗੁਰੂ ’ ਦੇ ਬੈਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।