05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਿੱਕੂ ਨੰਗਲ ਤੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤੀ ਬੱਸ ਰਵਾਨਾ

ਨੰਗਲ, 4 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਿੱਕੂ ਨੰਗਲ ਤੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ ।

ਅਜੀਤ ਡੈਸਕ 05-09-2026
ਨੰਗਲ, 4 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਿੱਕੂ ਨੰਗਲ ਤੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ । ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਯਾਤਰਾ ਦੀ ਸਫਲਤਾ ਤੇ ਸੁਖ ਵਾਪਸੀ ਲਈ ਅਰਦਾਸ ਕੀਤੀ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੀਆਂ ਸੰਗਤਾਂ ਨੂੰ ਦੇਸ਼ ਦੇ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸੰਗਤਾਂ ਦੇ ਚਿਹਰਿਆਂ ‘ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖ ਕੇ ਦਿਲ ਨੂੰ ਬੇਹੱਦ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਅਤੇ ਸ਼ਰਧਾਲੂ ਲੰਮੇ ਸਮੇਂ ਤੋਂ ਆਪਣੀ ਇੱਛਾ ਅਨੁਸਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ, ਪਰ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਉਹ ਅਜਿਹਾ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅਜਿਹੇ ਸ਼ਰਧਾਲੂਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਯਾਤਰਾ ਦਾ ਲਾਭ ਮਿਲੇ ਅਤੇ ਸੰਗਤਾਂ ਸ਼ਰਧਾ ਤੇ ਸਤਿਕਾਰ ਨਾਲ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤੀਰਥ ਯਾਤਰਾ ਦੌਰਾਨ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਯਾਤਰਾ ਲਈ ਰਵਾਨਾ ਹੋਈਆਂ ਸੰਗਤਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਦਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸ਼ਰਧਾ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਨਾਲ ਯਾਤਰਾ ਕਰਨ। ਬੱਸਾਂ ਦੀ ਰਵਾਨਗੀ ਮੌਕੇ ਇਲਾਕੇ ਦੀ ਸੰਗਤ, ਪਤਵੰਤੇ ਵਿਅਕਤੀ ਅਤੇ ਵੱਖ-ਵੱਖ ਸਥਾਨਕ ਆਗੂ ਵੀ ਮੌਜੂਦ ਰਹੇ।
ਪਿਛਲੀ ਖ਼ਬਰ 1.66 ਕਰੋੜ ਰੁ . ਦੇ ਨਵੀਨੀਕਰਨ ਮਗਰੋਂ ਵੀ ਮੁਬਾਰਿਕਪੁਰ ਰੇਲਵੇ ਅੰਡਰਪਾਥ ਪਾਣੀ ’ ਚ ਡੁੱਬਿਆ ਅਗਲੀ ਖ਼ਬਰ ਬਿਜਲੀ ਸਪਲਾਈ ਦੇ ਮੰਦੜੇ ਹਾਲ ... ਖੇਤੀਬਾੜੀ ਲਈ ਚਾਰ ਘੰਟੇ ਤੋਂ ਵੀ ਘੱਟ ਮਿਲਦੀ ਹੈ ਬਿਜਲੀ ਕਿਸਾਨ ਪ੍ਰੇਸ਼ਾਨ ਮਹਿੰਗੇ ਭਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।