ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਨਿੱਕੂ ਨੰਗਲ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਨਤਮਸਤਕ ਹੋਏ ਹਰਜੋਤ ਸਿੰਘ ਬੈਂਸ ਜਨਮ ਅਸ਼ਟਮੀ ਦਾ ਤਿਉਹਾਰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ- ਕੈਬਨਿਟ ਮੰਤਰੀ
ਨੰਗਲ, 4 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨਿੱਕੂ ਨੰਗਲ ਵਿਖੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਮੰਦਿਰ ਵਿਚ ਪੂਰੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।
ਨੰਗਲ, 4 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨਿੱਕੂ ਨੰਗਲ ਵਿਖੇ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਮੰਦਿਰ ਵਿਚ ਪੂਰੀ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਮੰਦਰ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸਚਾਈ, ਧਰਮ ਅਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਆਪਣੇ ਜੀਵਨ ਵਿਚ ਸੱਚ ਅਤੇ ਧਰਮ ਨੂੰ ਅਪਣਾਉਣ ਦਾ ਸੰਦੇਸ਼ ਵੀ ਦਿੰਦੀ ਹੈ। ਭਗਵਾਨ ਸ੍ਰੀ ਕ੍ਰਿਸ਼ਨ ਜੀ ਨੇ ਗੀਤਾ ਰਾਹੀਂ ਮਨੁੱਖਤਾ ਨੂੰ ਕਰਮ ਕਰਨ, ਫਰਜ਼ ਨਿਭਾਉਣ ਅਤੇ ਮੁਸ਼ਕਿਲ ਹਾਲਾਤ ਵਿਚ ਵੀ ਸੱਚ ਦਾ ਸਾਥ ਦੇਣ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਹੋਰ ਵੀ ਮਹੱਤਵਪੂਰਨ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਧਾਰਮਿਕ ਅਤੇ ਸੱਭਿਆਚਾਰਕ ਰੰਗਾਂ ਨਾਲ ਰੰਗੀ ਰਹੀ ਹੈ। ਇਸ ਮੌਕੇ ਮੰਦਰ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਤਿਉਹਾਰ ਸਾਡੇ ਸਮਾਜ ਵਿਚ ਧਾਰਮਿਕ ਆਸਥਾ ਦੇ ਨਾਲ-ਨਾਲ ਆਪਸੀ ਸਾਂਝ, ਪਿਆਰ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ।