05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਤਖ਼ਤਗੜ੍ਹ ’ ਚ ਵੱਡੇ ਹਾਲ ਕਮਰੇ ਦਾ ਸੰਸਦ ਮੈਂਬਰ ਕੰਗ ਤੇ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ

ਨੂਰਪੁਰ ਬੇਦੀ, 4 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਤਖ਼ਤਗੜ੍ਹ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਲਗਭਗ 23. 36 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵੱਡੇ ਹਾਲ ਕਮਰੇ ਦਾ ਉਦਘਾਟਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਅਜੀਤ ਡੈਸਕ 05-09-2026
ਨੂਰਪੁਰ ਬੇਦੀ, 4 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਤਖ਼ਤਗੜ੍ਹ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਲਗਭਗ 23.36 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵੱਡੇ ਹਾਲ ਕਮਰੇ ਦਾ ਉਦਘਾਟਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਸੰਸਦ ਮੈਂਬਰ ਕੰਗ ਅਤੇ ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਿੰਡ ਤਖ਼ਤਗੜ੍ਹ ਵਿਚ ਤਿਆਰ ਕੀਤਾ ਗਿਆ ਇਹ ਹਾਲ ਪਿੰਡ ਵਾਸੀਆਂ ਲਈ ਸਾਂਝੇ ਕਾਰਜਾਂ, ਸਮਾਜਿਕ ਸਮਾਗਮਾਂ ਅਤੇ ਹੋਰ ਜਨਤਕ ਗਤੀਵਿਧੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਦੱਸਣਯੋਗ ਹੈ ਕਿ ਕਰੀਬ 23.36 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇਹ ਹਾਲ ਕਮਰਾ ਪਿੰਡ ਵਾਸੀਆਂ ਲਈ ਇੱਕ ਸਾਂਝੀ ਥਾਂ ਵਜੋਂ ਵਰਤਿਆ ਜਾ ਸਕੇਗਾ। ਪਿੰਡ ਵਾਸੀਆਂ ਨੇ ਹਾਲ ਦੇ ਨਿਰਮਾਣ ਲਈ ਸੰਸਦ ਮੈਂਬਰ ਕੰਗ ਅਤੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪੂਨਮ ਰਾਣੀ, ਡਾਕਟਰ ਹੈਪੀ, ਧਰਮਪਾਲ ਰਾਣਾ, ਪੰਚ ਨੀਲਮ ਰਾਣੀ, ਪੰਚ ਪ੍ਰਵੀਨ ਦੇਵੀ, ਪੰਚ ਰਜਿੰਦਰ ਸਿੰਘ, ਪੰਚ ਜਸਵੀਰ ਕੌਰ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ, ਜਤਿੰਦਰ ਕਾਕਾ, ਪ੍ਰਿੰ. ਵਰਿੰਦਰ ਕਪਲਿਸ਼ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗਿਆਨੀ ਜ਼ੈਲ ਸਿੰਘ ਨਗਰ ਨੇੜੇ ਕੂੜੇ ਦੇ ਡੰਪ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ’ਤੇ ਸਾ... ਅਗਲੀ ਖ਼ਬਰ ਭਾਈ ਚਾਵਲਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।