06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਮਨਾਇਆ ਅਧਿਆਪਕ ਦਿਵਸ

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

ਅਜੀਤ ਡੈਸਕ 06-09-2026
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਕਪੂਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਰਾਹ ਚੁਣਨ, ਚੰਗੇ ਸੰਸਕਾਰ ਅਪਣਾਉਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਅਧਿਆਪਕਾਂ ਦੀ ਮਿਹਨਤ, ਮਾਰਗ ਦਰਸ਼ਨ ਅਤੇ ਸਮਰਪਣ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣ। ਇਸ ਮੌਕੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਸਿਰਫ਼ ਜਮਾਤ ਦੇ ਕਮਰੇ ਤੱਕ ਸੀਮਤ ਨਹੀਂ ਹੁੰਦਾ, ਬਲਕਿ ਇਹ ਵਿਸ਼ਵਾਸ, ਸਤਿਕਾਰ ਅਤੇ ਮਾਰਗ ਦਰਸ਼ਨ ‘ਤੇ ਆਧਾਰਿਤ ਹੁੰਦਾ ਹੈ।ਸਕੂਲ ਦੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਮੌਕੇ ਕੇਕ ਵੀ ਕੱਟਿਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ਵਿਚ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਚ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।