06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖੱਡ ਦੀ ਸਫ਼ਾਈ ਨੂੰ ਲੈ ਕੇ ਵਿਵਾਦ , ਸਰਪੰਚ ਨਾਲ ਕੁੱਟਮਾਰ ਦੇ ਦੋਸ਼ ਮਾਈਨਿੰਗ ਵਿਭਾਗ ਤੋਂ ਮਨਜ਼ੂਰੀ ਲੈ ਕੇ ਕਰਵਾ ਰਹੇ ਸੀ ਸਫ਼ਾਈ : ਸਰਪੰਚ

ਰੂਪਨਗਰ, 5 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡ ਗੜ੍ਹ ਡੋਲੀਆਂ ਵਿਚ ਖੱਡ ਦੀ ਸਫ਼ਾਈ ਨੂੰ ਲੈ ਕੇ ਵਿਵਾਦ ਹੋਣ ਅਤੇ ਸਰਪੰਚ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਜਸਵਿੰਦਰ ਲਾਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਤੋਂ ਬਕਾਇਦਾ ਮਨਜ਼ੂਰੀ ਲੈ ਕੇ ਪਿੰਡ ਵਿਚ ਖੱਡ ਦੀ ਸਫ਼ਾਈ ਦਾ ਕੰਮ ਕਰਵਾਇਆ ਜਾ ਰਿਹਾ ਸੀ।

ਸਰਪੰਚ ਗੜ ਡੋਲੀਆਂ ਜਸਵਿੰਦਰ ਲਾਲ । 06-09-2026
ਰੂਪਨਗਰ, 5 ਸਤੰਬਰ (ਸਤਨਾਮ ਸਿੰਘ ਸੱਤੀ)-ਪਿੰਡ ਗੜ੍ਹ ਡੋਲੀਆਂ ਵਿਚ ਖੱਡ ਦੀ ਸਫ਼ਾਈ ਨੂੰ ਲੈ ਕੇ ਵਿਵਾਦ ਹੋਣ ਅਤੇ ਸਰਪੰਚ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਜਸਵਿੰਦਰ ਲਾਲ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਤੋਂ ਬਕਾਇਦਾ ਮਨਜ਼ੂਰੀ ਲੈ ਕੇ ਪਿੰਡ ਵਿਚ ਖੱਡ ਦੀ ਸਫ਼ਾਈ ਦਾ ਕੰਮ ਕਰਵਾਇਆ ਜਾ ਰਿਹਾ ਸੀ। ਸਰਪੰਚ ਅਨੁਸਾਰ ਜਦੋਂ ਮਸ਼ੀਨ ਲਗਾ ਕੇ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਪਿੰਡ ਦੇ ਕੁੱਝ ਵਿਅਕਤੀ ਮੌਕੇ ‘ਤੇ ਆਏ ਅਤੇ ਕੰਮ ਬੰਦ ਕਰਨ ਲਈ ਕਹਿਣ ਲੱਗੇ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵਲੋਂ ਕੰਮ ਬੰਦ ਨਹੀਂ ਕੀਤਾ ਗਿਆ ਤਾਂ ਉਕਤ ਵਿਅਕਤੀਆਂ ਨੇ ਕਥਿਤ ਤੌਰ ‘ਤੇ ਹੱਥੋਪਾਈ ਕਰਦਿਆਂ ਉਨ੍ਹਾਂ ਨਾਲ ਕੁੱਟਮਾਰ ਕੀਤੀ। ਜਸਵਿੰਦਰ ਲਾਲ ਨੇ ਦੱਸਿਆ ਕਿ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਅਨੁਸਾਰ ਪੁਲਿਸ ਕੁੱਝ ਵਿਅਕਤੀਆਂ ਨੂੰ ਆਪਣੇ ਨਾਲ ਵੀ ਲੈ ਗਈ। ਸਰਪੰਚ ਨੇ ਦੋਸ਼ ਲਗਾਇਆ ਕਿ ਕੁੱਝ ਵਿਅਕਤੀ ਪਿੰਡ ਦੇ ਵਿਕਾਸ ਕਾਰਜਾਂ ਵਿਚ ਵਾਰ-ਵਾਰ ਵਿਘਨ ਪਾਉਂਦੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ।
ਪਿਛਲੀ ਖ਼ਬਰ 34 ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 44 ਵਾਂ ਸ਼ਹੀਦੀ ਸਮਾਗਮ 7 ਸਤੰਬਰ ਤੋਂ ਸ਼ੁਰੂ ਅਗਲੀ ਖ਼ਬਰ ਗੁੱਗਾ ਜ਼ਾਹਿਰ ਪੀਰ ਦੇ ਅਸਥਾਨ ’ਤੇ ਅੱਜ ਮੱਥਾ ਟੇਕਣ ਉਪਰੰਤ ਬਲਾਕ ਨੂਰਪੁਰ ਬੇਦੀ ’ਚ ਛਿੰਝ ਮੇਲਿਆਂ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।