08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਨੂਰਪੁਰ ਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਡੇਅਰੀ ਟਰੇਨਿੰਗ ਕੈਂਪ ਦੀ ਸਮਾਪਤੀ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਰਟੀਫਿਕੇਟ ਵੰਡੇ ਆਧੁਨਿਕ ਤੇ ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਅਪਣਾਉਣ ਨਾਲ ਆਮਦਨ ਵਿਚ ਹੋ ਸਕਦਾ ਵੱਡਾ ਵਾਧਾ- ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ

ਨੂਰਪੁਰ ਬੇਦੀ, 7 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਜ਼ਿਮੀਦਾਰਾਂ ਅਤੇ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਸਬੰਧੀ ਆਧੁਨਿਕ ਅਤੇ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਕਮਿਊਨਿਟੀ ਸੈਂਟਰ ਜੇਤੇਵਾਲ ਵਿਖੇ ਲਗਾਇਆ ਗਿਆ ਵਿਸ਼ੇਸ਼ ਡੇਅਰੀ ਟਰੇਨਿੰਗ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੈਂਪ ਦੀ ਸਮਾਪਤੀ ਮੌਕੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਸ਼ੂ ਪਾਲਕਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਸਨਿਚਰਵਾਰ, 1 ਅਗਸਤ, 2026 08-09-2026
ਨੂਰਪੁਰ ਬੇਦੀ, 7 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਜ਼ਿਮੀਦਾਰਾਂ ਅਤੇ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਸਬੰਧੀ ਆਧੁਨਿਕ ਅਤੇ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਕਮਿਊਨਿਟੀ ਸੈਂਟਰ ਜੇਤੇਵਾਲ ਵਿਖੇ ਲਗਾਇਆ ਗਿਆ ਵਿਸ਼ੇਸ਼ ਡੇਅਰੀ ਟਰੇਨਿੰਗ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੈਂਪ ਦੀ ਸਮਾਪਤੀ ਮੌਕੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਸ਼ੂ ਪਾਲਕਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਹ ਟਰੇਨਿੰਗ ਕੈਂਪ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਨੂੰ ਵਿਗਿਆਨਕ ਅਤੇ ਵਧੇਰੇ ਲਾਹੇਵੰਦ ਢੰਗ ਨਾਲ ਚਲਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਰਟੀਫਿਕੇਟ ਵੰਡਣ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਸ਼ੂ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਸ਼ੂ ਪਾਲਣ ਅਤੇ ਡੇਅਰੀ ਦਾ ਕਿੱਤਾ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਰਵਾਇਤੀ ਤਰੀਕਿਆਂ ਦੇ ਨਾਲ-ਨਾਲ ਆਧੁਨਿਕ ਤਕਨੀਕ ਅਤੇ ਵਿਗਿਆਨਕ ਢੰਗ ਅਪਣਾਉਣਾ ਬਹੁਤ ਜ਼ਰੂਰੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਅਜਿਹੇ ਟਰੇਨਿੰਗ ਕੈਂਪਾਂ ਰਾਹੀਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਨਸਲ ਦੀ ਚੋਣ, ਸੰਤੁਲਿਤ ਖੁਰਾਕ, ਸਿਹਤ ਸੰਭਾਲ, ਸਾਫ਼-ਸਫ਼ਾਈ, ਬਿਮਾਰੀਆਂ ਤੋਂ ਬਚਾਅ ਅਤੇ ਦੁੱਧ ਉਤਪਾਦਨ ਵਧਾਉਣ ਦੇ ਤਰੀਕਿਆਂ ਬਾਰੇ ਵਿਹਾਰਕ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਸ਼ੂ ਪਾਲਕਾਂ ਨੂੰ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਕੇ ਉਨ੍ਹਾਂ ਨੂੰ ਡੇਅਰੀ ਦੇ ਕਿੱਤੇ ਨੂੰ ਇੱਕ ਸਫਲ ਕਾਰੋਬਾਰ ਵਜੋਂ ਵਿਕਸਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਰੇਨਿੰਗ ਦੌਰਾਨ ਹਾਸਲ ਕੀਤੀ ਜਾਣਕਾਰੀ ਨੂੰ ਆਪਣੇ ਡੇਅਰੀ ਫਾਰਮਾਂ ਵਿਚ ਅਮਲ ਵਿਚ ਲਿਆਉਣ ਅਤੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਉਤਪਾਦਨ ਤੇ ਆਮਦਨ ਵਿਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਦੇ ਲੋਕਾਂ ਨੂੰ ਰਵਾਇਤੀ ਕਿੱਤਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਵਧੇਰੇ ਮਜ਼ਬੂਤ ਅਤੇ ਆਤਮਨਿਰਭਰ ਬਣਾਉਣਾ ਹੈ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਹਰਵੰਤ ਸਿੰਘ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਨਸਲ ਦੀ ਚੋਣ, ਸੰਤੁਲਿਤ ਪਸ਼ੂ ਖੁਰਾਕ, ਸਿਹਤ ਸੰਭਾਲ, ਸਾਫ਼-ਸਫ਼ਾਈ, ਦੁੱਧ ਉਤਪਾਦਨ ਵਧਾਉਣ ਦੇ ਵਿਗਿਆਨਕ ਤਰੀਕਿਆਂ ਅਤੇ ਡੇਅਰੀ ਫਾਰਮ ਦੀ ਸੁਚੱਜੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ ਅਤੇ ਡੇਅਰੀ ਕਿੱਤੇ ਨਾਲ ਸਬੰਧਿਤ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਪਿਛਲੀ ਖ਼ਬਰ ਅਖਿਲੇਸ਼ ਵਰਮਾ ਨੇ ਜਿੱਤਿਆ ਸੋਨ ਤਗਮਾ ਤਰਨਦੀਪ ਸਿੰਘ ਨੇ ਕਾਂਸੀ ਦਾ ਤਗਮਾ ਕੀਤਾ ਹਾਸਿਲ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।