09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਐੱਸ . ਆਈ . ਆਰ . ਦੀ ਪ੍ਰਗਤੀ ਦਾ ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਨੇ ਲਿਆ ਜਾਇਜ਼ਾ

ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਰੂਪਨਗਰ ਮੰਡਲ ਅਤੇ ਰੋਲ ਅਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

ਅਜੀਤ ਡੈਸਕ 09-09-2026
ਰੂਪਨਗਰ, 8 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਰੂਪਨਗਰ ਮੰਡਲ ਅਤੇ ਰੋਲ ਅਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। ਰੋਲ ਅਬਜ਼ਰਵਰ ਨੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇ। ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਦਰਜ ਨਾ ਹੋਵੇ। ਉਨ੍ਹਾਂ ਨਵੇਂ ਨਾਮ ਸ਼ਾਮਲ ਕਰਨ, ਨਾਮ ਹਟਾਉਣ ਅਤੇ ਦਰੁਸਤੀ ਸਬੰਧੀ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। 1 ਜੂਨ ਤੋਂ 7 ਸਤੰਬਰ 2026 ਤੱਕ ਜ਼ਿਲ੍ਹੇ ਵਿਚ ਕੁੱਲ 94,650 ਫਾਰਮ ਪ੍ਰਾਪਤ ਹੋਏ, ਜਿਨ੍ਹਾਂ ਵਿਚ ਫਾਰਮ ਨੰਬਰ 6 ਦੇ 16,176, 6-ਏ ਦੇ 67, 7 ਦੇ 3,916 ਅਤੇ 8 ਦੇ 20,405 ਫਾਰਮ ਸ਼ਾਮਿਲ ਹਨ। ਇਹ ਕਾਰਵਾਈ ਵਿਧਾਨ ਸਭਾ ਹਲਕਾ 49-ਸ੍ਰੀ ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਸ੍ਰੀ ਚਮਕੌਰ ਸਾਹਿਬ (ਅ.ਜ.) ਨਾਲ ਸਬੰਧਿਤ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29,891 ਅਨਮੈਪਡ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚੋਂ 15,141 ਵੋਟਰਾਂ ਤੋਂ ਦਸਤਾਵੇਜ਼ ਪ੍ਰਾਪਤ ਹੋ ਚੁੱਕੇ ਹਨ, ਜਦਕਿ 5,219 ਦਸਤਾਵੇਜ਼ਾਂ ਦੀ ਪੜਤਾਲ ਮੁਕੰਮਲ ਕੀਤੀ ਜਾ ਚੁੱਕੀ ਹੈ। ਐਸ.ਆਈ.ਆਰ. ਦੀ ਸੁਣਵਾਈ ਦਾ ਦੂਜਾ ਪੜਾਅ 15 ਸਤੰਬਰ ਤੱਕ ਮੁਕੰਮਲ ਕੀਤਾ ਜਾਵੇਗਾ। ਡਰਾਫ਼ਟ ਐਸ.ਆਈ.ਆਰ.-2026 ਅਨੁਸਾਰ ਜ਼ਿਲ੍ਹੇ ਵਿਚ 5,23,752 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿਚ 2,72,270 ਪੁਰਸ਼, 2,51,470 ਮਹਿਲਾ ਅਤੇ 12 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ। ਜ਼ਿਲ੍ਹੇ ਵਿਚ 532 ਥਾਵਾਂ ‘ਤੇ 714 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਰੋਲ ਅਬਜ਼ਰਵਰ ਨੇ ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਰੂਪਨਗਰ ਜਸਪ੍ਰੀਤ ਸਿੰਘ, ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਆਮ ਆਦਮੀ ਪਾਰਟੀ ਤੋਂ ਰਾਮ ਕੁਮਾਰ ਮੁਕਾਰੀ, ਕਾਂਗਰਸ ਤੋਂ ਭੁਪਿੰਦਰ ਸਿੰਘ, ਭਾਜਪਾ ਤੋਂ ਜਰਨੈਲ ਸਿੰਘ ਭਾਓਵਾਲ, ਬਸਪਾ ਤੋਂ ਸਰਦੂਲ ਸਿੰਘ ਤੇ ਵਰਿੰਦਰ ਸਿੰਘ ਕਲੇਰ, ਸੀਪੀਐਮ ਤੋਂ ਕਾਮਰੇਡ ਗੁਰਦੇਵ ਸਿੰਘ ਬਾਗੀ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਅਤੇ ਚੋਣ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਟਰਾਂ ਲਈ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਅਗਲੀ ਖ਼ਬਰ ਡੀ . ਏ . ਵੀ . ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।