ਮੋਹਨਜੀਤ ਸਿੰਘ ਦੀ ਕੁੱਟਮਾਰ ਅਤੇ ਗੁਲਜ਼ਾਰ ਤੂਰ ਦੀ ਮੌਤ ਦੇ ਮਾਮਲੇ ’ ਚ ਇਨਸਾਫ਼ ਹੋਣਾ ਚਾਹੀਦਾ : ਜਥੇਦਾਰ ਔਲਖ
ਨੂਰਪੁਰ ਬੇਦੀ, 8 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਭਾਰੀ ਕੁੱਟਮਾਰ ਅਤੇ ਗੁਲਜ਼ਾਰ ਤੂਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਔਲਖ ਨੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨਾਲ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਵਤੀਰਾ ਨਹੀਂ ਹੋਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ।
ਨੂਰਪੁਰ ਬੇਦੀ, 8 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਭਾਰੀ ਕੁੱਟਮਾਰ ਅਤੇ ਗੁਲਜ਼ਾਰ ਤੂਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਔਲਖ ਨੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨਾਲ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਵਤੀਰਾ ਨਹੀਂ ਹੋਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਜਥੇ ਔਲਖ ਨੇ ਕਿਹਾ ਕਿ ਮੋਹਨਜੀਤ ਸਿੰਘ ਨਾਲ ਵਾਪਰੀ ਘਟਨਾ ਸਬੰਧੀ ਸਾਹਮਣੇ ਆ ਰਹੇ ਦੋਸ਼ ਬੇਹੱਦ ਗੰਭੀਰ ਹਨ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੇ ਤੱਥਾਂ ਦੀ ਪੂਰੀ ਜਾਂਚ ਕਰਕੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਲਜ਼ਾਰ ਤੂਰ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ ਪੱਖਾਂ ਦੀ ਨਿਰਪੱਖ ਜਾਂਚ ਕਰਕੇ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਵਿਸ਼ਵਾਸ ਲਈ ਜ਼ਿੰਮੇਵਾਰ ਹਨ।