09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਧੂਵਨ ਵਾਟਿਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਸ਼ੁਰੂ

ਨੂਰਪੁਰ ਬੇਦੀ, 8 ਸਤੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡ ਮੁਕਾਬਲੇ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਬੜੇ ਉਤਸ਼ਾਹ ਨਾਲ ਸ਼ੁਰੂ ਹੋਏ। ਇਸ ਮੌਕੇ ਵੱਖ-ਵੱਖ ਜੋਨਾਂ ਤੋਂ ਪਹੁੰਚੀਆਂ ਲੜਕੀਆਂ ਦੀਆਂ ਟੀਮਾਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 09-09-2026
ਨੂਰਪੁਰ ਬੇਦੀ, 8 ਸਤੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰੇਮ ਕੁਮਾਰ ਮਿੱਤਲ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡ ਮੁਕਾਬਲੇ ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਬੜੇ ਉਤਸ਼ਾਹ ਨਾਲ ਸ਼ੁਰੂ ਹੋਏ। ਇਸ ਮੌਕੇ ਵੱਖ-ਵੱਖ ਜੋਨਾਂ ਤੋਂ ਪਹੁੰਚੀਆਂ ਲੜਕੀਆਂ ਦੀਆਂ ਟੀਮਾਂ ਨੇ ਪੂਰੇ ਜੋਸ਼ ਨਾਲ ਭਾਗ ਲੈਂਦਿਆਂ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਉਦਘਾਟਨ ਮੌਕੇ ਟੂਰਨਾਮੈਂਟ ਦੇ ਕਨਵੀਨਰ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਬਰਿੰਦਰ ਸ਼ਰਮਾ, ਮੈਨੇਜਿੰਗ ਡਾਇਰੈਕਟਰ ਸ੍ਰੀ ਕੇਸ਼ਵ ਕੁਮਾਰ ਅਤੇ ਮੈਨੇਜਿੰਗ ਡਾਇਰੈਕਟਰ ਅਮਨ ਕੁਮਾਰ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਬੈਡਮਿੰਟਨ ਮੁਕਾਬਲਿਆਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ । ਟੂਰਨਾਮੈਂਟ ਦੇ ਉਪ ਕਨਵੀਨਰ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਪਹਿਲੇ ਦਿਨ ਕਰਵਾਏ ਲੜਕੀਆਂ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਰੂਪਨਗਰ ਨੇ ਪਹਿਲਾ, ਤਖਤਗੜ੍ਹ ਨੇ ਦੂਜਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ, ਭਲਾਣ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਵਿਚ ਰੂਪਨਗਰ ਨੇ ਪਹਿਲਾ, ਭਲਾਣ ਨੇ ਦੂਜਾ ਅਤੇ ਤਖਤਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਟੂਰਨਾਮੈਂਟ ਦੇ ਕਨਵੀਨਰ ਬਰਿੰਦਰ ਸ਼ਰਮਾ ਨੇ ਦੱਸਿਆ ਕਿ ਲੜਕਿਆਂ ਦੇ ਬੈਡਮਿੰਟਨ ਮੁਕਾਬਲੇ ਅੱਜ ਆਰੰਭ ਹੋਣਗੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਅਵਿਨਾਸ਼ ਕੁਮਾਰ, ਬੀਕੇ ਸੈਣੀ, ਧਰਮਵੀਰ ਸਿੰਘ, ਮਨ ਦੀਪ ਕੌਰ, ਅਭਿਸ਼ੇਕ ਕੁਮਾਰ, ਗਗਨਦੀਪ ਸਿੰਘ, ਲੱਕੀ, ਦੀਪੰਕਰ ਕੌਸਲ, ਹਰੀਸ਼ ਰਾਜਨ, ਹਰਦੀਪ ਕੌਰ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਪਿਛਲੀ ਖ਼ਬਰ ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਅਪਣਾ ਮੁਹਿੰਮ ਤਹਿਤ ਲੋੜਵੰਦ ਅਤੇ ਬੇਸਹਾਰਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਮੋਹਨਜੀਤ ਸਿੰਘ ਦੀ ਕੁੱਟਮਾਰ ਅਤੇ ਗੁਲਜ਼ਾਰ ਤੂਰ ਦੀ ਮੌਤ ਦੇ ਮਾਮਲੇ ’ ਚ ਇਨਸਾਫ਼ ਹੋਣਾ ਚਾਹੀਦਾ : ਜਥੇਦਾਰ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।