ਕੋਟਲਾ ਪਾਵਰ ਹਾਊਸ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਕ
ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਪਿੰਡ ਕੋਟਲਾ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੰਦੇ ਹੋਏ।
09-09-2026
ਸ੍ਰੀ ਅਨੰਦਪੁਰ ਸਾਹਿਬ, 8 ਸਤੰਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕੋਟਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਵੱਡੀ ਸਿਹਤ ਸਹੂਲਤ ਦੀ ਸੌਗਾਤ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਸ਼ੁਰੂ ਹੋਣ ਨਾਲ ਕੋਟਲਾ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਪਿੰਡ ਦੀਆਂ ਜ਼ਰੂਰੀ ਵਿਕਾਸ ਲੋੜਾਂ ਨੂੰ ਪੂਰਾ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।