12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਖੇਡਾਂ ਵਤਨ ਪੰਜਾਬ ਦੀਆਂ ’ ਦਾ 3 ਲੱਖ ਖਿਡਾਰੀਆਂ ਤੋਂ ਸ਼ੁਰੂ ਹੋਇਆ ਸਫ਼ਰ ਹੁਣ ਲਗਭਗ 10 ਲੱਖ ਤੱਕ ਪਹੁੰਚਿਆ - ਵਿਧਾਇਕ ਚੱਢਾ

ਨੂਰਪੁਰ ਬੇਦੀ, 11 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਵਲੋਂ ਸਾਲ 2022 ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਾਮਯਾਬੀ ਲਗਾਤਾਰ ਵਧ ਰਹੀ ਹੈ। ਇਨ੍ਹਾਂ ਖੇਡਾਂ ਨੇ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ।

ਅਜੀਤ ਡੈਸਕ 12-09-2026
ਨੂਰਪੁਰ ਬੇਦੀ, 11 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਾਨ ਸਰਕਾਰ ਵਲੋਂ ਸਾਲ 2022 ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਾਮਯਾਬੀ ਲਗਾਤਾਰ ਵਧ ਰਹੀ ਹੈ। ਇਨ੍ਹਾਂ ਖੇਡਾਂ ਨੇ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ। ਐਡ. ਦਿਨੇਸ਼ ਚੱਢਾ ਵਿਧਾਇਕ ਰੂਪਨਗਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਤੀਜੇ ਹੁਣ ਸਾਫ਼ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਤੰਦਰੁਸਤ, ਅਨੁਸ਼ਾਸਿਤ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਵੱਡੀ ਮੁਹਿੰਮ ਬਣ ਚੁੱਕੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ 2022 ਵਿਚ ਜਦੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਰੀਬ 3 ਲੱਖ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਸੀ, ਜਦਕਿ 2026 ਵਿਚ ਲਗਭਗ 10 ਲੱਖ ਖਿਡਾਰੀਆਂ ਦੇ ਇਨ੍ਹਾਂ ਖੇਡਾਂ ਨਾਲ ਜੁੜਨ ਦੀ ਉਮੀਦ ਹੈ, ਜੋ ਪੰਜਾਬ ਵਿਚ ਖੇਡਾਂ ਪ੍ਰਤੀ ਵੱਧ ਰਹੇ ਉਤਸ਼ਾਹ ਅਤੇ ਸਰਕਾਰ ਦੀਆਂ ਖੇਡ ਪੱਖੀ ਨੀਤੀਆਂ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਖਿਡਾਰੀਆਂ ਦਾ ਖੇਡ ਮੈਦਾਨਾਂ ਵੱਲ ਆਉਣਾ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਖਿਡਾਰੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ, ਬਲਕਿ ਪਿੰਡ ਪੱਧਰ ਤੋਂ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਉੱਚ ਪੱਧਰੀ ਖੇਡਾਂ ਲਈ ਤਿਆਰ ਕਰਨਾ ਵੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ 27 ਵਾਂ ਚੇਤਨਾ ਮਾਰਚ ਸਜਾਇਆ ਮਹਾਨ ਗੁਰਮਤਿ ਸਮਾਗਮ ਵਿਚ ਵ... ਅਗਲੀ ਖ਼ਬਰ 71 ਤੇ 72 ਸਾਲ ਦੀ ਉਮਰ ਵਿਚ ਵੀ ਦੌੜ ਦਾ ਜਜ਼ਬਾ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।