18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ ’ ਮੁਹਿੰਮ ਤਹਿਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਨੂਰਪੁਰ ਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ)-ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ’ ਮੁਹਿੰਮ ਤਹਿਤ ਸ਼ਲਾਘਾਯੋਗ ਸੇਵਾ ਕਾਰਜ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਗੁਰਮੀਤ ਗੋਗੀ ਟੇਡੇਵਾਲ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਆਮ ਆਦਮੀ ਪਾਰਟੀ ਰੂਪਨਗਰ ਆਪਣੇ ਜੱਦੀ ਪਿੰਡ ਟੇਡੇਵਾਲ ਪਹੁੰਚੇ ਜਿੱਥੇ ਕਿ ਉਨ੍ਹਾਂ ਨੇ ਲੋੜਵੰਦ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਸਿਲਾਈ ਮਸ਼ੀਨਾਂ ਅਤੇ ਅਪਾਹਜ ਵਿਅਕਤੀਆਂ ਨੂੰ ਆਤਮ ਨਿਰਭਰਤਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਟਰਾਈ ਸਾਈਕਲਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਸਿਰਫ਼ ਸਹਾਇਤਾ ਦੇਣਾ ਨਹੀਂ, ਸਗੋਂ ਲੋੜਵੰਦਾਂ ਨੂੰ ਆਪਣੀ ਮਿਹਨਤ ਨਾਲ ਰੋਜ਼ੀ-ਰੋਟੀ ਕਮਾਉਣ ਦੇ ਸਮਰੱਥ ਬਣਾਉਣਾ ਹੈ।

ਅਜੀਤ ਡੈਸਕ 18-09-2026
ਨੂਰਪੁਰ ਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ)-ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਮੇਰਾ ਸੁਪਨਾ ਆਤਮ ਨਿਰਭਰ ਹੋਵੇ ਰੋਪੜ ਆਪਣਾ’ ਮੁਹਿੰਮ ਤਹਿਤ ਸ਼ਲਾਘਾਯੋਗ ਸੇਵਾ ਕਾਰਜ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਗੁਰਮੀਤ ਗੋਗੀ ਟੇਡੇਵਾਲ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਆਮ ਆਦਮੀ ਪਾਰਟੀ ਰੂਪਨਗਰ ਆਪਣੇ ਜੱਦੀ ਪਿੰਡ ਟੇਡੇਵਾਲ ਪਹੁੰਚੇ ਜਿੱਥੇ ਕਿ ਉਨ੍ਹਾਂ ਨੇ ਲੋੜਵੰਦ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਸਿਲਾਈ ਮਸ਼ੀਨਾਂ ਅਤੇ ਅਪਾਹਜ ਵਿਅਕਤੀਆਂ ਨੂੰ ਆਤਮ ਨਿਰਭਰਤਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਟਰਾਈ ਸਾਈਕਲਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਸਿਰਫ਼ ਸਹਾਇਤਾ ਦੇਣਾ ਨਹੀਂ, ਸਗੋਂ ਲੋੜਵੰਦਾਂ ਨੂੰ ਆਪਣੀ ਮਿਹਨਤ ਨਾਲ ਰੋਜ਼ੀ-ਰੋਟੀ ਕਮਾਉਣ ਦੇ ਸਮਰੱਥ ਬਣਾਉਣਾ ਹੈ। ਸਿਲਾਈ ਮਸ਼ੀਨਾਂ ਰਾਹੀਂ ਔਰਤਾਂ ਆਪਣੇ ਘਰ ਤੋਂ ਹੀ ਕੰਮ ਸ਼ੁਰੂ ਕਰਕੇ ਪਰਿਵਾਰ ਦੀ ਆਮਦਨ ਵਿਚ ਯੋਗਦਾਨ ਪਾ ਸਕਣਗੀਆਂ। ਟਰਾਈ ਸਾਈਕਲਾਂ ਅਪਾਹਜ ਵਿਅਕਤੀਆਂ ਲਈ ਆਤਮ-ਨਿਰਭਰਤਾ ਅਤੇ ਰੋਜ਼ਾਨਾ ਜੀਵਨ ਵਿਚ ਆਸਾਨੀ ਦਾ ਸਾਧਨ ਬਣਨਗੀਆਂ। ਉਨ੍ਹਾਂ ਕਿਹਾ ਕਿ ਕਿ ਆਤਮ ਨਿਰਭਰ ਰੋਪੜ ਹੀ ਖ਼ੁਸ਼ਹਾਲ ਰੋਪੜ ਦੀ ਨੀਂਹ ਹੈ। ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਭਵਿੱਖ ਵਿਚ ਵੀ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈੱਲਫੇਅਰ ਬੋਰਡ ਪੰਜਾਬ ਸਰਕਾਰ, ਭਜਨ ਲਾਲ ਸੋਢੀ, ਰਕੇਸ਼ ਕੁਮਾਰ ਕਾਂਗੜ, ਨਰਿੰਦਰ ਭੂੰਬਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੀ ਵਿਦਿਆਰਥਣ ਦੀ ਨਵੋਦਿਆ ਲਈ ਹੋਈ ਚੋਣ ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਸਦਮਾ ਮਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ ਵਿਸ਼ੇਸ਼ ਸੈਮੀਨਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।