18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੋਦੀ ਮਾਜਰਾ ਤੇ ਗੁੰਨੋ ਮਾਜਰਾ ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ

ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਲੋਦੀ ਮਾਜਰਾ ਅਤੇ ਗੁੰਨੋ ਮਾਜਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੋਂ ਪਿੰਡਾਂ ਵਿਚ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ ਅਤੇ ਕਈ ਮਾਮਲਿਆਂ ਨੂੰ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ।

ਅਜੀਤ ਡੈਸਕ 18-09-2026
ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੋਪੜ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਲੋਦੀ ਮਾਜਰਾ ਅਤੇ ਗੁੰਨੋ ਮਾਜਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੋਂ ਪਿੰਡਾਂ ਵਿਚ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ ਅਤੇ ਕਈ ਮਾਮਲਿਆਂ ਨੂੰ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਲੋਦੀ ਮਾਜਰਾ ਦੀ ਪੰਚਾਇਤ ਨੂੰ 5 ਲੱਖ ਰੁਪਏ ਅਤੇ ਗੁੰਨੋ ਮਾਜਰਾ ਦੀ ਪੰਚਾਇਤ ਨੂੰ ਵੀ 5 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਦੋਵੇਂ ਪਿੰਡਾਂ ਨੂੰ ਮਿਲੀ ਇਹ ਰਾਸ਼ੀ ਸਥਾਨਕ ਲੋੜਾਂ ਅਨੁਸਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਤੀ ਜਾਵੇਗੀ। ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਉਂਦੇ ਸਮੇਂ ਸਥਾਨਕ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ, ਸੜਕਾਂ, ਪਾਣੀ ਦੀ ਨਿਕਾਸੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਿਤ ਜਿਹੜੇ ਕੰਮ ਤੁਰੰਤ ਕੀਤੇ ਜਾਣੇ ਜ਼ਰੂਰੀ ਹਨ, ਉਨ੍ਹਾਂ ਨੂੰ ਤਰਜੀਹ ਦੇ ਕੇ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਸਰਪੰਚ ਯੂਨੀਅਨ ਪ੍ਰਧਾਨ ‘ਆਪ’ ਆਗੂ ਪਰਮਿੰਦਰ ਸਿੰਘ ਬਾਲਾ, ਸਰਪੰਚ ਗੁਰਮੁੱਖ ਸਿੰਘ ਬਣਵੈਤ ਲੋਦੀ ਮਾਜਰਾ, ਸਰਪੰਚ ਕੁਲਦੀਪ ਕੌਰ ਗੁੰਨੋ ਮਾਜਰਾ, ‘ਆਪ’ ਆਗੂ ਅਮਰਾਓ ਸਿੰਘ ਮੱਦੋ ਮਾਜਰਾ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ, ਪਰਮਜੀਤ ਸਿੰਘ, ਰਜਿੰਦਰ ਸਿੰਘ ਰਾਜੂ ਤੇ ਹੋਰ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਵੱਖ - ਵੱਖ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰਾ ਦੀ ਵਿਦਿਆਰਥਣ ਦੀ ਨਵੋਦਿਆ ਲਈ ਹੋਈ ਚੋਣ ਪੱਤਰਕਾਰ ਅਵਤਾਰ ਸਿੰਘ ਕੰਬੋਜ ਨੂੰ ਸਦਮਾ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।