18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਰੀਜ਼ਾਂ ਦੀ ਸੁਰੱਖਿਆ ਤੇ ਦੇਖਭਾਲ ਸਿਹਤ ਸੰਸਥਾਵਾਂ ਦੀ ਸਭ ਤੋਂ ਵੱਡੀ ਤਰਜ਼ੀਹ - ਸਿਵਲ ਸਰਜਨ ਸਿਹਤ ਸੰਸਥਾਵਾਂ ’ਚ ਗੁਣਵੱਤਾ ਭਰਪੂਰ ਅਤੇ ਸੁਰੱਖਿਅਤ ਇਲਾਜ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਚਨਬੱਧ

ਰੂਪਨਗਰ, 17 ਸਤੰਬਰ (ਯਸ਼ਵੰਤ ਬੱਸੀ)-‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਮੌਕੇ ’ਤੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ.

ਅਜੀਤ ਡੈਸਕ 18-09-2026
ਰੂਪਨਗਰ, 17 ਸਤੰਬਰ (ਯਸ਼ਵੰਤ ਬੱਸੀ)-‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਮੌਕੇ ’ਤੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸੰਭਾਲ ਸਿਹਤ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮਿਆਰੀ ਅਤੇ ਸੁਰੱਖਿਅਤ ਇਲਾਜ ਮੁਹੱਈਆ ਕਰਵਾਉਣ ਲਈ ਸਾਰੇ ਲਾਜ਼ਮੀ ਕਦਮ ਚੁੱਕੇ ਜਾ ਰਹੇ ਹਨ ਅਤੇ ਡਾਕਟਰੀ ਲਾਪਰਵਾਹੀ ਪ੍ਰਤੀ ‘‘ਜ਼ੀਰੋ-ਟਾਲਰੈਂਸ’’ ਨੀਤੀ ਅਪਣਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਲਈ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਪੈਰਾ-ਮੈਡੀਕਲ ਅਮਲੇ ਨੂੰ ਮਿਆਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਾਗੀਦਾਰੀ ਇਲਾਜ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਮਰੀਜ਼ਾਂ ਨੂੰ ਆਪਣੀ ਬਿਮਾਰੀ, ਇਲਾਜ ਅਤੇ ਸਾਵਧਾਨੀਆਂ ਬਾਰੇ ਪੂਰੀ ਜਾਣਕਾਰੀ ਮਿਲਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਸਿਹਤ ਅਧਿਕਾਰਾਂ ਬਾਰੇ ਸੁਚੇਤ ਰਹਿ ਸਕਣ। ਪਾਰਦਰਸ਼ੀ ਸੰਚਾਰ ਅਤੇ ਭਰੋਸੇਮੰਦ ਰਿਸ਼ਤਾ ਬਣਾਉਣਾ ਮਰੀਜ਼ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਜਲਦ ਸ਼ੁਰੂ ਕਰਨ , ਮੰਡੀਆਂ ਖੋਲ੍ਹਣ ਤੇ ਕਣਕ ਦੀਆਂ ਬੋਰੀਆਂ ਚੁਕਾਉਣ ਦੀ ਮੰਗ ਅਗਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਵੱਖ - ਵੱਖ ਪਿੰਡਾਂ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।