ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ ਦਾ ਵਿਸ਼ੇਸ਼ ਸਨਮਾਨ
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਭਾਦੋਂ ਸੁਦੀ ਅਸਟਮੀ ਮੌਕੇ ਮਨਾਏ ਗਏ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਬੰਧੀ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ ਦੇ ਸਫਲ ਆਯੋਜਨ ਲਈ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਮੌਜੂਦ ਸਨ।
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਭਾਦੋਂ ਸੁਦੀ ਅਸਟਮੀ ਮੌਕੇ ਮਨਾਏ ਗਏ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਬੰਧੀ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ ਦੇ ਸਫਲ ਆਯੋਜਨ ਲਈ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਮੌਜੂਦ ਸਨ। ਇਸ ਮੌਕੇ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਲੰਗਰ ਹਾਲ, ਪਾਰਕਿੰਗ ਅਤੇ ਡਿਊੜੀ ਦੀ ਸੇਵਾ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਕੁਝ ਸਮਾਂ ਪਹਿਲਾਂ ਹੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਸੰਤ ਬਾਬਾ ਸਤਨਾਮ ਸਿੰਘ ਜੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਪ੍ਰਸ਼ਾਦ ਘਰ ਅਤੇ ਜੋੜਾ ਘਰ ਦੀ ਸੇਵਾ ਕਰਵਾ ਕੇ ਸੰਗਤਾਂ ਲਈ ਸਹੂਲਤਾਂ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਚੌਪਈ ਸਾਹਿਬ ਉਚਾਰਨ ਦਿਵਸ ਮੌਕੇ ਕਾਰ ਸੇਵਾ ਵਾਲਿਆਂ ਵਲੋਂ ਲੰਗਰ ਹਾਲ ਨੂੰ ਦੀਵਾਨ ਹਾਲ ਵਿਚ ਤਬਦੀਲ ਕਰਨ ਉਪਰੰਤ ਗੁਰਮਤ ਸਮਾਗਮ ਪਹਿਲੀ ਵਾਰ ਵਾਟਰ ਪਫ ਟੈਂਟ ਲਗਾ ਕੇ ਕਈ ਕਰਵਾਇਆ ਗਿਆ। ਦੱਸਣ ਯੋਗ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਚਲੀ ਆ ਰਹੀ ਰਵਾਇਤ ਅਨੁਸਾਰ ਸੰਗਤਾਂ ਲਈ ਮਾਲ ਪੂੜਿਆਂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਤੋਂ ਇਲਾਵਾ ਸੰਤ ਬਾਬਾ ਸਤਨਾਮ ਸਿੰਘ ਵਲੋਂ ਇਲਾਕੇ ਦੇ ਪਿੰਡਾਂ ਅਤੇ ਕਸਬਿਆਂ ਵਿਚ ਸੰਗਤਾਂ ਨੂੰ ਸਮਾਗਮ ਨਾਲ ਜੋੜਨ ਲਈ ਕੀਤੇ ਗਏ ਉਪਰਾਲਿਆਂ ਸਦਕਾ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ।