ਪਿੰਡ ਰਾਏਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਵਿਕਾਸ ਲਈ 5 ਲੱਖ ਦੀ ਗ੍ਰਾਂਟ ਸੌਂਪੀ
ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡ ਰਾਏਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਮਸਲੇ ਧਿਆਨ ਨਾਲ ਸੁਣੇ।
ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡ ਰਾਏਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਮਸਲੇ ਧਿਆਨ ਨਾਲ ਸੁਣੇ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਲਈ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਰਾਏਪੁਰ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਸੁਝਾਵਾਂ ਅਤੇ ਲੋੜਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਵਾਜ਼ੇ ’ਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨਾਲ ਸਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਸਰਪੰਚ ਗੁਰਦੇਵ ਸਿੰਘ ਗੱਗੀ, ਪੰਚਾਇਤ ਮੈਂਬਰ ਮਨੀ ਰਾਮ, ਬਲਜਿੰਦਰ ਕੌਰ, ਵੀਨਾ ਰਾਣੀ, ਜਸਵੀਰ ਸਿੰਘ ਅਤੇ ਨਿਰਮਲ ਸਿੰਘ ਤੋਂ ਇਲਾਵਾ ਨਰਿੰਦਰ ਪਾਲ ਸਿੰਘ, ਸੋਹਣ ਸਿੰਘ, ਜੋਗਿੰਦਰ ਫ਼ੌਜੀ, ਗੁਰਪ੍ਰੀਤ ਕਾਲਾ, ਰਾਮ ਸਿੰਘ ਲੱਖਾ, ਜੋਬਨ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਝੱਜ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਵਲੋਂ ਵਿਧਾਇਕ ਵਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੇਣ ਅਤੇ ਸਮੱਸਿਆਵਾਂ ਸੁਣਨ ਲਈ ਧੰਨਵਾਦ ਕੀਤਾ ਗਿਆ।