20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਟੈਂਪੂ ਯੂਨੀਅਨ ਨਾਲ ਮੀਟਿੰਗ

ਰੂਪਨਗਰ, 19 ਸਤੰਬਰ (ਪ. ਪ.)

ਮੀਟਿੰਗ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਅਤੇ ਟੈਂਪੂ ਯੂਨੀਅਨ ਦੇ ਅਹੁਦੇਦਾਰ/ਮੈਂਬਰ। 20-09-2026
ਰੂਪਨਗਰ, 19 ਸਤੰਬਰ (ਪ.ਪ.)-ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਸ਼ਹਿਰ ਦੀ ਟੈਂਪੂ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀ 23 ਸਤੰਬਰ ਨੂੰ ਭਾਜਪਾ ਵਲੋਂ ਇਲਾਕੇ ਵਿਚ ਕੱਢੀ ਜਾ ਰਹੀ ਵਿਸ਼ਾਲ ‘ਨਸ਼ਾ ਵਿਰੋਧੀ ਰੈਲੀ’ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਨੇਕ ਕਾਰਜ ਵਿਚ ਲਾਮਬੰਦ ਕਰਨਾ ਸੀ। ਮੀਟਿੰਗ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਟੈਂਪੂ ਯੂਨੀਅਨ ਦੇ ਮੈਂਬਰਾਂ ਨਾਲ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਖਾਸ ਤੌਰ ’ਤੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਮੁੱਦੇ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਅਤੇ ਮਜ਼ਦੂਰ ਵਰਗ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਜਦੋਂ ਇਹ ਵਰਗ ਕਿਸੇ ਸਮਾਜਿਕ ਬੁਰਾਈ ਖਿਲਾਫ਼ ਖੜ੍ਹਾ ਹੁੰਦਾ ਹੈ, ਤਾਂ ਉਸ ਦਾ ਅਸਰ ਬਹੁਤ ਵੱਡਾ ਹੁੰਦਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ, ਅੱਜ ਨਸ਼ੇ ਦੀ ਨਾਮੁਰਾਦ ਬਿਮਾਰੀ ਨੇ ਸਾਡੇ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੁਰੀ ਤਰ੍ਹਾਂ ਆਪਣੇ ਜਾਲ ਵਿਚ ਫਸਾ ਲਿਆ ਹੈ। ਸਾਡੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਅਤੇ ਮਾਵਾਂ ਦੇ ਪੁੱਤ ਖੋਹੇ ਜਾ ਰਹੇ ਹਨ। ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਿਰਫ਼ ਸਰਕਾਰਾਂ ਜਾਂ ਪੁਲਿਸ ਹੀ ਕਾਫ਼ੀ ਨਹੀਂ, ਬਲਕਿ ਸਮਾਜ ਦੇ ਹਰ ਇਨਸਾਨ ਨੂੰ ਅੱਗੇ ਆਉਣਾ ਪਵੇਗਾ। 23 ਸਤੰਬਰ ਨੂੰ ਭਾਜਪਾ ਵਲੋਂ ਰੂਪਨਗਰ ਵਿਖੇ ਕੱਢੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਪੰਜਾਬ ਦੇ ਸੁਨਹਿਰੀ ਭਵਿੱਖ ਨੂੰ ਬਚਾਉਣ ਲਈ ਇੱਕ ਸੰਘਰਸ਼ ਹੈ। ਲਾਲਪੁਰਾ ਨੇ ਟੈਂਪੂ ਯੂਨੀਅਨ ਦੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਤਾਂ ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਇੱਕ ਸਖ਼ਤ ਸੁਨੇਹਾ ਦਿੱਤਾ ਜਾ ਸਕੇ।
ਪਿਛਲੀ ਖ਼ਬਰ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਖ਼ੂਨਦਾਨ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅੱਜ ਤੋਂ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਟੀਚਾ ਵਿਧਾਇਕ ਚੱਢਾ ਵਲੋਂ ਵਿਲੇਜ ਡਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।