20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਚਰੰਡੇ ਤੋਂ ਝੱਜ ਤੇ ਸਾਖਪੁਰ ਤੱਕ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ ਤੇ ਜਾਰੀ

ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਚਰੰਡੇ ਤੋਂ ਝੱਜ ਅਤੇ ਸਾਖਪੁਰ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਸੜਕ ਦੀ ਚੌੜਾਈ ਵਧਾਉਣ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਡਰੇਨੇਜ ਪ੍ਰਬੰਧ ਵੀ ਕੀਤੇ ਜਾ ਰਹੇ ਹਨ, ਤਾਂ ਜੋ ਭਵਿੱਖ ਵਿਚ ਸੜਕ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ।

ਚੌੜਾ ਕਰਨ ਉਪਰੰਤ ਕੰਮ ਚੱਲਦਾ ਹੋਇਆ। ਤਸਵੀਰ:ਗੁਰਬੀਰ ਵਾਲੀਆੋ 20-09-2026
ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਚਰੰਡੇ ਤੋਂ ਝੱਜ ਅਤੇ ਸਾਖਪੁਰ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਸੜਕ ਦੀ ਚੌੜਾਈ ਵਧਾਉਣ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਡਰੇਨੇਜ ਪ੍ਰਬੰਧ ਵੀ ਕੀਤੇ ਜਾ ਰਹੇ ਹਨ, ਤਾਂ ਜੋ ਭਵਿੱਖ ਵਿਚ ਸੜਕ ’ਤੇ ਪਾਣੀ ਖੜ੍ਹਨ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ। ਸੜਕ ਨਿਰਮਾਣ ਨਾਲ ਸਬੰਧਿਤ ਵਿਭਾਗ ਵਲੋਂ ਮੌਕੇ ਦੀਆਂ ਭੂਗੋਲਿਕ ਅਤੇ ਨਿਕਾਸੀ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਨਾਲਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿੱਥੇ ਬਰਸਾਤ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਆਉਂਦੀ ਹੈ, ਉਨ੍ਹਾਂ ਪੁਆਇੰਟਾਂ ’ਤੇ ਪਾਣੀ ਦੀ ਨਿਕਾਸੀ ਲਈ ਡਰੇਨੇਜ ਚੈਨਲ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉੱਚੀਆਂ ਥਾਵਾਂ ’ਤੇ ਸੜਕ ਦੀ ਮਜ਼ਬੂਤੀ ਅਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਸੜਕ ਦੇ ਨਾਲ ਡੰਗੇ ਲਗਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਵਿਭਾਗ ਦੇ ਜੇ.ਈ. ਸੁਖਬੀਰ ਕੁਮਾਰ ਨੇ ਦੱਸਿਆ ਕਿ ਸੜਕ ਦੀ ਚੌੜਾਈ 18 ਫੁੱਟ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਦੇ ਘਰਾਂ ਅਤੇ ਮੌਜੂਦਾ ਬਣਤਰ ਨੂੰ ਧਿਆਨ ਵਿਚ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਨਾਲਿਆਂ ਦੀ ਅਲਾਈਨਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰੇਨੇਜ ਪ੍ਰਬੰਧਾਂ ਦਾ ਮੁੱਖ ਮਕਸਦ ਬਰਸਾਤੀ ਪਾਣੀ ਨੂੰ ਸੜਕ ਤੋਂ ਸੁਰੱਖਿਅਤ ਢੰਗ ਨਾਲ ਬਾਹਰ ਕੱਢਣਾ ਹੈ, ਜਿਸ ਨਾਲ ਸੜਕ ਦੀ ਬੇਸ ਅਤੇ ਭਵਿੱਖੀ ਸਰਫੇਸ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਜੇ.ਈ. ਅਨੁਸਾਰ ਮੌਜੂਦਾ ਸਮੇਂ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਡਰੇਨੇਜ ਅਤੇ ਹੋਰ ਸਿਵਲ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਬਰਸਾਤ ਦਾ ਮੌਸਮ ਖ਼ਤਮ ਹੋਣ ਉਪਰੰਤ ਸੜਕ ’ਤੇ ਲੁੱਕ ਪਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਮੋਠਾਪੁਰ ਦੇ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਕੰਨਿਆ ਸਕੂਲ ਨੂਰਪੁਰ ਬੇਦੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ ਪਿੰਡ ਬਾਹਮਣਮਾਜਰਾ ਦੇ ਅਜੈਵੀਰ ਸਿੰਘ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।